ਮਾਰਗਰੇਟ ਅਲਵਾ ਨੇ ਉਪ ਰਾਸ਼ਟਰਪਤੀ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ

ਮਾਰਗਰੇਟ ਅਲਵਾ ਨੇ ਉਪ ਰਾਸ਼ਟਰਪਤੀ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ

ਨਵੀਂ ਦਿੱਲੀ – ਉਪ ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੇ ਅੱਜ ਇਥੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਦਾਖ਼ਲ ਕਰਨ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਅਤੇ ਕਈ ਹੋਰ ਵਿਰੋਧੀ ਆਗੂ ਮੌਜੂਦ ਸਨ।