ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ‘ਕੌਮੀ ਇਨਸਾਫ ਮੋਰਚੇ’ ਦੇ ਜਥੇ ’ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ‘ਕੌਮੀ ਇਨਸਾਫ ਮੋਰਚੇ’ ਦੇ ਜਥੇ ’ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਕੌਮੀ ਇਨਸਾਫ ਮੋਰਚੇ ’ਚ ਸ਼ਾਮਲ ਹੋਣਗੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ, ਪਿੰਡ ਮੂਸਾ ਤੋਂ ਜਥਾ ਰਵਾਨਾ

ਮੁਹਾਲੀ : ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਲਈ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਕੌਮੀ ਇਨਸਾਫ ਮੋਰਚੇ ਦੇ ਮੈਂਬਰ ਅਤੇ ਕੁਝ ਨਿਹੰਗ ਸਿੰਘ ਮੁਹਾਲੀ ਦੇ ਐੱਸਐੱਸਪੀ ਦੀ ਸਰਕਾਰੀ ਰਿਹਾਇਸ਼ ਨੇੜਲੇ ਮੁਹਾਲੀ-ਚੰਡੀਗੜ੍ਹ ਦੇ ਐਂਟਰੀ ਪੁਆਇੰਟ ’ਤੇ ਲਾਇਆ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ। ਇਸ ਕਾਰਨ ਯੂਟੀ ਪੁਲੀਸ ਨੂੰ ਪ੍ਰਦਰਸ਼ਨਕਾਰੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਲਾਠੀਚਾਰਜ ਕੀਤਾ ਪਰ ਪ੍ਰਦਰਸ਼ਨਕਾਰੀ ਅੱਗੇ ਵਧਣ ਵਿੱਚ ਕਾਮਯਾਬ ਹੋ ਗਏ। ਜਿਸ ਕਾਰਨ ਪੁਲੀਸ ਨੂੰ ਭਾਜੜਾਂ ਪੈ ਗਈਆਂ। ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ ’ਤੇ ਵਾਹਨਾਂ ਦੀ ਭੰਨ ਤੋੜ ਵੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਬਾਪੂ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਦਿਲਸ਼ੇਰ ਸਿੰਘ ਦੀ ਦੇਖਰੇਖ ਤੇ ਰੇਸ਼ਮ ਸਿੰਘ ਬਡਾਲਾ ਦੀ ਅਗਵਾਈ ਵਾਲੇ ਕਾਫ਼ਲੇ ਨੇ ਪੱਕੇ ਮੋਰਚੇ ਵਾਲੀ ਥਾਂ ਤੋਂ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕੀਤਾ। ਪਹਿਲਾਂ ਮੁਹਾਲੀ ਪੁਲੀਸ ਨੇ ਐੱਸਐੱਸਪੀ ਦੀ ਸਰਕਾਰੀ ਰਿਹਾਇਸ਼ ਨੇੜੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦਾ ਯਤਨ ਕੀਤਾ ਪ੍ਰੰਤੂ ਪ੍ਰਦਰਸ਼ਨਕਾਰੀ ਅੱਗੇ ਵੱਧ ਗਏ ਅਤੇ ਜਿਵੇਂ ਹੀ ਉਨ੍ਹਾਂ ਚੰਡੀਗੜ੍ਹ ਦੀ ਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਯੂਟੀ ਪੁਲੀਸ ਨੇ ਰੇਸ਼ਮ ਸਿੰਘ ਬਡਾਲੀ ਸਮੇਤ ਕਰੀਬ 36 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ, ਸਿੱਖ ਆਗੂਆਂ ਨੂੰ ਆਪਣੀ ਬੱਸ ਵਿੱਚ ਬਿਠਾ ਕੇ ਸੈਕਟਰ-36 ਦੇ ਥਾਣੇ ਲੈ ਗਈ। ਬਾਅਦ ਵਿੱਚ ਬਿਨਾਂ ਸ਼ਰਤ ਸਾਰੇ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ ਅਤੇ ਉਹ ਸਾਰੇ ਮੁੜ ਪੱਕੇ ਮੋਰਚੇ ਵਾਲੀ ਥਾਂ ’ਤੇ ਧਰਨੇ ਉੱਤੇ ਬੈਠ ਗਏ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਸੈਂਕੜੇ ਸਮਰਥਕਾਂ ਨਾਲ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰਦਿਆਂ ਮੋਰਚੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਕਿਸਾਨਾਂ ਦਾ ਇਹ ਕਾਫ਼ਲਾ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਰੋਸ ਮਾਰਚ ਕਰਦਾ ਹੋਇਆ ਧਰਨੇ ਵਿੱਚ ਪੁੱਜਾ। ਸ੍ਰੀ ਡੱਲੇਵਾਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ’ਚ ਪੱਕਾ ਮੋਰਚਾ ਲਾ ਕੇ ਜਿਵੇਂ ਕਿਸਾਨਾਂ ਨੇ ਕੇਂਦਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ ਸੀ, ਓਵੇਂ ਹੀ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀਕਾਂਡ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਸੇ ਦੌਰਾਨ ਮੋਹਾਲੀ-ਚੰਡੀਗੜ੍ਹ ਸਰਹੱਦ ਉਪਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਲਗਭਗ ਇਕ ਮਹੀਨੇ ਤੋਂ ਕੌਮੀ ਇਨਸਾਫ਼ ਮੋਰਚਾ ਦੇ ਆਗੂ ਅਤੇ ਸੰਗਤ ਵੱਲੋਂ ਧਰਨਾ ਲਗਾਇਆ ਗਿਆ ਹੈ। ਇਸ ਮੋਰਚੇ ’ਚ ਹੁਣ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਸਮਰਥਨ ਕਰਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ।
ਨਾਲ ਹੀ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਜਾ ਰਹੇ ਧਰਨੇ ਪ੍ਰਦਰਸ਼ਨ ਚ ਸ਼ਾਮਲ ਹੋਣ ਦੇ ਲਈ ਵੀ ਰਵਾਨਾ ਹੋ ਗਏ ਹਨ। ਪਿੰਡ ਮੂਸੇ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇੱਕ ਜਥਾ ਰਵਾਨਾ ਹੋਇਆ ਹੈ। ਇਸ ਮੌਕੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਜਾਵਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸਿੱਧੂ ਦੇ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਗੀਤ ’ਤੇ ਬੈਨ ਲਗਾਇਆ ਗਿਆ। ਜੇ ਗਾਣਾ ਨਾ ਬੈਨ ਤਾਂ ਧਰਨੇ ਲਗਾਉਣ ਦੀ ਲੋੜ ਨਹੀਂ ਪੈਣੀ ਸੀ। ਦੇਸ਼ ’ਚ ਇਨਸਾਫ ਲੈਣ ਲਈ ਜੱਦੋ-ਜਹਿਦ ਕਰਨੀ ਪੈਂਦੀ ਹੈ।