ਮੁੱਖ ਮੰਤਰੀ ਵੱਲੋਂ ਜੱ਼ਚਾ-ਬੱਚਾ ਸਿਹਤ ਕੇਂਦਰ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਜੱ਼ਚਾ-ਬੱਚਾ ਸਿਹਤ ਕੇਂਦਰ ਦਾ ਉਦਘਾਟਨ

ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵੱਚਨਬੱਧ: ਮਾਨ
ਫਗਵਾੜਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸਰਕਾਰ ਲੋਕਾਂ ਦੇ ਚੰਗੇ ਇਲਾਜ ਲਈ ਵਚਨਬੱਧ ਹੈ ਤੇ ਸਿਵਲ ਹਸਪਤਾਲਾ ਦੇ ਸੁਧਾਰ ਲਈ ਹਰ ਦਿਨ ਨਵੇਂ ਤੋਂ ਨਵੇਂ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਇਸ ਦਾ ਲਾਭ ਆਮ ਲੋਕਾਂ ਨੂੰ ਮਿਲ ਸਕੇ। ਉਨ੍ਹਾਂ ਅੱਜ ਇਥੇ ਸਿਵਲ ਹਸਪਤਾਲ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇ 30 ਬੈੱਡਾਂ ਦੇ ਕੇਂਦਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਗਰਭਵਤੀ ਔਰਤਾਂ ਤੇ ਨਵ-ਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸਹੂਲਤਾ ਮੁਹੱਈਆਂ ਹੋਣਗੀਆਂ ਤੇ ਸੂਬੇ ਭਰ ਵਿੱਚ ਅਜਿਹੇ ਹੋਰ ਹਸਪਤਾਲ ਵੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਪਈਆਂ ਖਾਲੀ ਅਸਾਮੀਆਂ ਭਰਨ ਦੀ ਪ੍ਰੀਕਿਰਿਆ ਸ਼ੁਰੂ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਅਪਰੇਸ਼ਨ ਥ੍ਰੀਏਟਰ, ਓ.ਪੀ.ਡੀ., ਟੀਕਾਕਰਨ ਵਿਭਾਗ ਦਾ ਦੌਰਾ ਕੀਤਾ ਅਤੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕਰਕੇ ਮਰੀਜ਼ਾ ਨਾਲ ਗੱਲਬਾਤ ਕੀਤੀ ਤੇ ਹਸਪਤਾਲ ਦੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ਸਾਰੰਗਲ, ਹੈਲਥ ਸਿਸਟਮ ਕਾਰੋਪੇਸ਼ਨ ਦੇ ਚੇਅਰਮੈਨ ਰਮਨ ਬਹਿਲ, ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਰਵੀ ਭਗਤ, ਆਈ.ਜੀ. ਡਾ. ਐੱਸ. ਭੂਬਤੀ, ਐੱਸ.ਐੱਸ.ਪੀ. ਨਵਨੀਤ ਸਿੰਘ, ਐੱਸ.ਐੱਮ.ਓ. ਡਾ. ਕਮਲ ਕਿਸ਼ੋਰ ਵੀ ਹਾਜ਼ਰ ਸਨ।