ਮੂਸੇਵਾਲਾ ਕਤਲ ਕਾਂਡ: ਪਰਿਵਾਰ ਵੱਲੋਂ ਪੋਸਟ ਮਾਰਟਮ ਕਰਵਾਉਣ ਤੋਂ ਇਨਕਾਰ

ਮੂਸੇਵਾਲਾ ਕਤਲ ਕਾਂਡ: ਪਰਿਵਾਰ ਵੱਲੋਂ ਪੋਸਟ ਮਾਰਟਮ ਕਰਵਾਉਣ ਤੋਂ ਇਨਕਾਰ

ਕੌਮੀ ਜਾਂਚ ਏਜੰਸੀ ਤੋਂ ਜਾਂਚ ਮੰਗੀ; ਸਿਵਲ ਹਸਪਤਾਲ ਬਾਹਰ ਪ੍ਰਦਰਸ਼ਨ

ਚੰਡੀਗੜ੍ਹ – ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਇਸ ਮਾਮਲੇ ਦੀ ਕੌਮੀ ਜਾਂਚ ਏਜੰਸੀ ਤੋਂ ਜਾਂਚ ਮੰਗਦਿਆਂ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮੌਕੇ ਮੂਸੇਵਾਲਾ ਦੇ ਸਮਰਥਕਾਂ ਤੇ ਪ੍ਰਸੰਸਕਾਂ ਨੇ ਮਾਨਸਾ ਦੇ ਸਿਵਲ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ। ਅੱਜ ਪੁਲੀਸ ਦੀ ਸਿੱਟ ਨੇ ਕਈ ਥਾਵਾਂ ’ਤੇ ਛਾਪੇ ਮਾਰੇ। ਪੁਲੀਸ ਵਲੋਂ ਸੀਸੀਟੀਵੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ। ਦੂਜੇ ਪਾਸੇ ਮਾਨਸਾ ਵਪਾਰ ਮੰਡਲ ਨੇ ਅੱਜ ਦੁਪਹਿਰ ਬਾਰਾਂ ਵਜੇ ਤਕ ਦੁਕਾਨਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ।