ਮੋਦੀ ਨੇ ਅਮਰੀਕੀ ਸੰਸਦ ਦੇ ਸਾਂਝੇ ਸੈਸ਼ਨ ’ਚ ਇਤਿਹਾਸਕ ਸੰਬੋਧਨ ਦੌਰਾਨ ਸੰਯੁਕਤ ਰਾਸ਼ਟਰ ਸਣੇ ਬਹੁਪੱਖੀ ਸੰਸਥਾਵਾਂ ’ਚ ਸੁਧਾਰਾਂ ’ਤੇ ਜ਼ੋਰ ਦਿੱਤਾ

ਮੋਦੀ ਨੇ ਅਮਰੀਕੀ ਸੰਸਦ ਦੇ ਸਾਂਝੇ ਸੈਸ਼ਨ ’ਚ ਇਤਿਹਾਸਕ ਸੰਬੋਧਨ ਦੌਰਾਨ ਸੰਯੁਕਤ ਰਾਸ਼ਟਰ ਸਣੇ ਬਹੁਪੱਖੀ ਸੰਸਥਾਵਾਂ ’ਚ ਸੁਧਾਰਾਂ ’ਤੇ ਜ਼ੋਰ ਦਿੱਤਾ

ਵਾਸ਼ਿੰਗਟਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਰਾਸ਼ਟਰ ਸਮੇਤ ਬਹੁਪੱਖੀ ਸੰਸਥਾਵਾਂ ਵਿਚ ਸੁਧਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ। ਅਮਰੀਕਾ ਨਾਲ ਭਾਰਤ ਦੇ ਸਬੰਧਾਂ ਬਾਰੇ ਬੇਬਾਕੀ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੋਵਾਂ ਦੇਸ਼ਾਂ ਦੇ ਸਬੰਧਾਂ ਲਈ ਨਵੀਂ ਸਵੇਰ ਹੈ, ਜੋ ਨਾ ਸਿਰਫ਼ ਉਨ੍ਹਾਂ ਦੀ, ਸਗੋਂ ਪੂਰੀ ਦੁਨੀਆ ਦੀ ਕਿਸਮਤ ਨੂੰ ਨਵਾਂ ਰੂਪ ਦੇਵੇਗੀ। ਸ੍ਰੀ ਮੋਦੀ ਦੂਜੀ ਵਾਰ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ।