ਮੋਦੀ ਨੇ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਮੋਟੇ ਅਨਾਜ ਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕਿਹਾ

ਮੋਦੀ ਨੇ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਮੋਟੇ ਅਨਾਜ ਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕਿਹਾ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਸੰਸਦੀ ਦਲ ਦੀ ਬੈਠਕ ‘ਚ ਬਿਹਤਰ ਸਿਹਤ ਲਈ ਮੋਟੇ ਅਨਾਜ ਅਤੇ ਖੇਡਾਂ ਦੇ ਮਹੱਤਵ ‘ਤੇ ਜ਼ੋਰ ਦਿੱਤਾ ਅਤੇ ਸੰਸਦ ਮੈਂਬਰਾਂ ਨੂੰ ਇਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਨ ਦੀ ਅਪੀਲ ਕੀਤੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸ੍ਰੀ ਮੋਦੀ ਨੇ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਦੇਸ਼ ਵਿੱਚ ਜ਼ਿਆਦਾਤਰ ਛੋਟੇ ਕਿਸਾਨਾਂ ਵੱਲੋਂ ਪੈਦਾ ਕੀਤੇ ਜਾਣ ਵਾਲੇ ਮੋਟੇ ਅਨਾਜ ਨੂੰ ਹਰਮਨ ਪਿਆਰਾ ਬਣਾਉਣਾ ਦੇਸ਼ ਦੀ ਸੇਵਾ ਕਰਨ ਦੇ ਬਰਾਬਰ ਹੈ।