ਮੋਦੀ ਨੇ ਮਨ ਕੀ ਬਾਤ ’ਚ ਕਿਹਾ,‘ਗੁਰੂ ਨਾਨਕ ਦੇਵ ਜੀ ਨੇ ਸਾਰਾ ਜੀਵਨ ਲੋਕਾਈ ਦੀ ਭਲਾਈ ਨੂੰ ਸਮਰਪਿਤ ਕੀਤਾ’

ਮੋਦੀ ਨੇ ਮਨ ਕੀ ਬਾਤ ’ਚ ਕਿਹਾ,‘ਗੁਰੂ ਨਾਨਕ ਦੇਵ ਜੀ ਨੇ ਸਾਰਾ ਜੀਵਨ ਲੋਕਾਈ ਦੀ ਭਲਾਈ ਨੂੰ ਸਮਰਪਿਤ ਕੀਤਾ’

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨ ਕੀ ਬਾਤ ਦੌਰਾਨ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ 8 ਨਵੰਬਰ ਨੂੰ ਮਨਾਇਆ ਜਾਵੇਗਾ। ਸ੍ਰੀ ਮੋਦੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੌਰਾਨ ਮਨੁੱਖਤਾ ਦੇ ਭਲੇ ਲਈ ਕੰਮ ਕੀਤਾ। ਪਿਛਲੇ ਸਮੇਂ ਦੌਰਾਨ ਗੁਰੂਆਂ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਣ ਦੇ ਯਤਨ ਕੀਤੇ ਗਏ ਹਨ। ਦਹਾਕਿਆਂ ਬਾਅਦ ਕਰਤਾਰਪੁਰ ਲਾਂਘੇ ਦਾ ਨਿਰਮਾਣ ਹੋਣਾ ਵੀ ਰੂਹਾਨੀਅਤ ਸੁਖਦ ਹੈ। ਕੁੱਝ ਦਿਨ ਪਹਿਲਾਂ ਹੀ ਮੈਨੂੰ ਸ੍ਰੀ ਹੇਮਕੁੰਟ ਸਾਹਿਬ ਲਈ ਰੋਪ ਵੇਅ ਦੇ ਉਦਘਾਟਨ ਦਾ ਵੀ ਸੁਭਾਗ ਪ੍ਰਾਪਤ ਹੋਇਆ ਹੈ। ਸਾਨੂੰ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਲਗਾਤਾਰ ਸਿੱਖਣਾ ਹੈ।