ਮੋਦੀ ਨੇ 114 ਕੌਮੀ ਮਾਰਗਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖੇ

ਮੋਦੀ ਨੇ 114 ਕੌਮੀ ਮਾਰਗਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖੇ

ਗੁਰੂਗ੍ਰਾਮ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ਵਿੱਚ ਲਗਪਗ 1 ਲੱਖ ਕਰੋੜ ਰੁਪਏ ਦੇ 114 ਰਾਸ਼ਟਰੀ ਰਾਜਮਾਰਗ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਸ੍ਰੀ ਮੋਦੀ ਨੇ ਅੱਜ ਇਤਿਹਾਸਕ ਦੁਆਰਕਾ ਐਕਸਪ੍ਰੈਸਵੇਅ ਦੇ ਹਰਿਆਣਾ ਸੈਕਸ਼ਨ ਦਾ ਉਦਘਾਟਨ ਕੀਤਾ, ਜਿਸ ਨਾਲ ਰਾਸ਼ਟਰੀ ਰਾਜਮਾਰਗ-48 ‘ਤੇ ਦਿੱਲੀ ਅਤੇ ਗੁਰੂਗ੍ਰਾਮ ਦੇ ਵਿਚਕਾਰ ਆਵਾਜਾਈ ਵਿੱਚ ਸੁਧਾਰ ਹੋਵੇਗਾ। ਦੁਆਰਕਾ ਐਕਸਪ੍ਰੈਸਵੇਅ ਦੀ ਕੁੱਲ ਲੰਬਾਈ 29 ਕਿਲੋਮੀਟਰ ਹੈ, ਜਿਸ ਵਿੱਚੋਂ 18.9 ਕਿਲੋਮੀਟਰ ਹਰਿਆਣਾ ਵਿੱਚ ਪੈਂਦਾ ਹੈ, ਜਦੋਂ ਕਿ ਬਾਕੀ 10.1 ਕਿਲੋਮੀਟਰ ਦਿੱਲੀ ਵਿੱਚ ਹੈ। 9 ਮਾਰਚ 2019 ਨੂੰ ਤੱਤਕਾਲੀ ਕੇਂਦਰੀ ਮੰਤਰੀਆਂ ਸੁਸ਼ਮਾ ਸਵਰਾਜ, ਅਰੁਣ ਜੇਤਲੀ ਅਤੇ ਨਿਤਿਨ ਗਡਕਰੀ ਨੇ ਦੁਆਰਕਾ ਐਕਸਪ੍ਰੈਸਵੇਅ ਦਾ ਨੀਂਹ ਪੱਥਰ ਰੱਖਿਆ ਸੀ।