ਮੋਦੀ ਸਰਕਾਰ ਨੇ ਹੋਰਾਂ ਮੁਕਾਬਲੇ ਕਿਸਾਨਾਂ ਲਈ ਵੱਧ ਕੰਮ ਕੀਤਾ: ਨੱਢਾ

ਮੋਦੀ ਸਰਕਾਰ ਨੇ ਹੋਰਾਂ ਮੁਕਾਬਲੇ ਕਿਸਾਨਾਂ ਲਈ ਵੱਧ ਕੰਮ ਕੀਤਾ: ਨੱਢਾ

ਸ਼ਿਮਲਾ – ਭਾਜਪਾ ਪ੍ਰਧਾਨ ਜੇ ਪੀ ਨੱਡਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕਾਫ਼ੀ ਕੁਝ ਕੀਤਾ ਹੈ, ਜਿਸ ’ਚ ਪਿਛਲੇ ਅੱਠ ਵਰ੍ਹਿਆਂ ਦੌਰਾਨ ਖੇਤੀਬਾੜੀ ਬਜਟ ’ਚ ਚਾਰ ਗੁਣਾਂ ਵਾਧਾ ਕੀਤਾ ਜਾਣਾ ਸ਼ਾਮਲ ਹੈ। ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ’ਚ ਪਾਉਂਟਾ ਸਾਹਿਬ ’ਚ ਮਿਉਂਸਿਪਲ ਕੌਂਸਲ ਦੇ ਗਰਾਊਂਡ ’ਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਨੱਢਾ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਮੁਕਾਬਲੇ ਕਿਸੇ ਵੀ ਸਰਕਾਰ ਨੇ ਕਿਸਾਨਾਂ ਲਈ ਇੰਨਾ ਕੁਝ ਨਹੀਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਧਿਰ ਕਿਸਾਨਾਂ ਦੇ ਮੁਜ਼ਾਹਰਿਆਂ ਬਾਰੇ ਗੱਲ ਕਰਦੀ ਰਹਿੰਦੀ ਹੈ, ਪਰ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ’ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ,‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਕਾਰਜਕਾਲ ਦੌਰਾਨ ਖੇਤੀਬਾੜੀ ਬਜਟ ’ਤ ਚਾਰ ਗੁਣਾਂ ਵਾਧਾ ਹੋਇਆ ਹੈ। ਹੁਣ ਇਹ ਸਾਲ 2014 ਵਿੱਚ ਰੱਖੇ ਗਏ 33,000 ਕਰੋੜ ਦੇ ਮੁਕਾਬਲੇ 1,33,000 ਕਰੋੜ ਹੋ ਚੁੱਕਾ ਹੈ।’ ਇਸ ਤੋਂ ਪਹਿਲਾਂ ਉਨ੍ਹਾਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਮੱਥਾ ਵੀ ਟੇਕਿਆ।