ਮੋਦੀ ਸਰਕਾਰ ਮੰਡੀਕਰਨ ਖ਼ਤਮ ਕਰਨ ’ਤੇ ਤੁਲੀ: ਖਹਿਰਾ

ਮੋਦੀ ਸਰਕਾਰ ਮੰਡੀਕਰਨ ਖ਼ਤਮ ਕਰਨ ’ਤੇ ਤੁਲੀ: ਖਹਿਰਾ

ਤਪਾ ਮੰਡੀ- ‘ਜੇਕਰ ਸਾਨੂੰ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਬਚਾਉਣਾ ਹੈ ਤਾਂ ਸਾਨੂੰ ਮੰਡੀਕਰਨ ਸਿਸਟਮ ਬਚਾਉਣਾ ਪਵੇਗਾ, ਕਿਉਂਕਿ ਭਾਜਪਾ ਦੀ ਸਰਕਾਰ ਮੰਡੀਕਰਨ ਸਿਸਟਮ ਨੂੰ ਖ਼ਤਮ ਕਰ ਕੇ ਸਾਰਾ ਪ੍ਰਬੰਧ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ।’ ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਸੰਗਰੂਰ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਵਿੱਚ ਸਾਰੇ ਵਰਗਾਂ ਦੀਆਂ ਮੰਗਾਂ ਨੂੰ ਸ਼ਾਮਲ ਕਰਦਿਆਂ ਘੱਟੋ-ਘੱਟ ਖ਼ਰੀਦ ਗਾਰੰਟੀ ਕਾਨੂੰਨ ਬਣਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਮੰਡੀਕਰਨ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ, ਪਰ ਕਾਂਗਰਸ ਇਸ ਨੂੰ ਖ਼ਤਮ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਮੰਡੀਕਰਨ ਸਿਸਟਮ ਖ਼ਤਮ ਹੋਣ ਨਾਲ ਜਿੱਥੇ ਆੜ੍ਹਤੀਆਂ ਤੇ ਮਜ਼ਦੂਰਾਂ ਦਾ ਕੰਮ ਖਤਮ ਹੋ ਜਾਵੇਗਾ, ਉੱਥੇ ਹੀ ਕਿਸਾਨ ਖੁਦ ਵੱਡੇ ਕਾਰਪੋਰੇਟ ਘਰਾਣਿਆਂ ਦਾ ਮਜ਼ਦੂਰ ਬਣ ਜਾਵੇਗਾ। ਇਸ ਲਈ ਕੇਂਦਰ ਵਿਚ ਕਾਂਗਰਸ ਸਰਕਾਰ ਦਾ ਆਉਣਾ ਜ਼ਰੂਰੀ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਦੀ ਵੀ ਤਿੱਖੀ ਆਲੋਚਨਾ ਕੀਤੀ।