ਰਵਾਇਤੀ ਪਾਰਟੀਆਂ ਵਾਂਗ ਪੰਜਾਬੀਆਂ ’ਤੇ ਜ਼ੁਲਮ ਕਰ ਰਹੀ ਹੈ ‘ਆਪ’: ਮਾਨ

ਰਵਾਇਤੀ ਪਾਰਟੀਆਂ ਵਾਂਗ ਪੰਜਾਬੀਆਂ ’ਤੇ ਜ਼ੁਲਮ ਕਰ ਰਹੀ ਹੈ ‘ਆਪ’: ਮਾਨ

ਫ਼ਤਹਿਗੜ੍ਹ ਸਾਹਿਬ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦੀ ਸਭਾ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬੀਆਂ ਅਤੇ ਸਿੱਖ ਕੌਮ ਦੇ ਮਸਲੇ ਹੱਲ ਕਰਨ ’ਤੇ ਜ਼ੋਰ ਦਿੱਤਾ। ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ‘ਆਪ’ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ (ਬਾਦਲ) ਵਾਂਗ ਹੀ ਇਹ ਸਰਕਾਰਾਂ ਵੀ ਪੰਜਾਬੀਆਂ ਤੇ ਸਿੱਖਾਂ ’ਤੇ ਜ਼ੁਲਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਕਮਰਾਨਾਂ ਦੇ ਕਿਸੇ ਵੀ ਜਬਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਇਨ੍ਹਾਂ ਅੱਗੇ ਈਨ ਮੰਨੀ ਜਾਵੇਗੀ। ਉਨ੍ਹਾਂ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਲੀ ਹਾਲਤ ਨੂੰ ਬਿਹਤਰ ਬਣਾਉਣ ਲਈ ਮੱਧ ਪ੍ਰਦੇਸ਼ ਤੇ ਰਾਜਸਥਾਨ ਵਾਂਗ ਅਫ਼ੀਮ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ।