ਰਾਸ਼ਟਰਪਤੀ ਦੀ ਚੋਣ ਲਈ ਮਤਦਾਨ ਸ਼ੁਰੂ

ਰਾਸ਼ਟਰਪਤੀ ਦੀ ਚੋਣ ਲਈ ਮਤਦਾਨ ਸ਼ੁਰੂ

ਐੱਨਡੀਏ ਵੱਲੋਂ ਦਰੋਪਦੀ ਮੁਰਮੂ ਅਤੇ ਯੂਪੀਏ ਵੱਲੋਂ ਯਸ਼ਵੰਤ ਸਿਨਹਾ ਉਮੀਦਵਾਰ; 25 ਜੁਲਾਈ ਨੂੰ ਆਵੇਗਾ ਨਤੀਜਾ
ਨਵੀਂ ਦਿੱਲੀ – ਭਾਰਤ ਦੇ 16ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਮਤਦਾਨ ਹੋ ਰਿਹਾ ਹੈ। ਮਤਦਾਨ ਸਵੇਰੇ 10 ਵਜੇ ਹੋਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਪਹਿਲਾਂ ਵੋਟ ਪਾਉਣ ਵਾਲਿਆਂ ਵਿੱਚ ਸ਼ਾਮਲ ਸਨ। ਮਤਦਾਨ ਸ਼ਾਮ 5 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ ਅਤੇ ਅਗਲੇ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਹੋਵੇਗਾ। ਰਾਸ਼ਟਰੀ ਜਮਹੂਰੀ ਗਠਜੋੜ (ਐੱਨਡੀਏ) ਤੋਂ ਦਰੋਪਦੀ ਮੁਰਮੂ ਅਤੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਵੱਲੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਹਨ। ਦਰੋਪਦੀ ਮੁਰਮੂ ਇਸ ਤੋਂ ਪਹਿਲਾਂ ਝਾਰਖੰਡ ਦੀ ਰਾਜਪਾਲ ਰਹਿ ਚੁੱਕੀ ਹੈ। ਜੇਕਰ ਕਬਾਇਲੀ ਨੇਤਾ ਮੁਰਮੂ ਚੁਣੀ ਜਾਂਦੀ ਹਨ ਤਾਂ ਮੁਰਮੂ ਆਦਿਵਾਸੀ ਭਾਈਚਾਰੇ ਨਾਲ ਸਬੰਧਤ ਭਾਰਤ ਦੀ ਪਹਿਲੀ ਰਾਸ਼ਟਰਪਤੀ ਹੋਵੇਗੀ। ਵਿਰੋਧੀ ਪਾਰਟੀਆਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਉਮੀਦਵਾਰ ਹਨ, ਜੋ ਕਦੇ ਭਾਜਪਾ ਦੇ ਵੱਡੇ ਨੇਤਾ ਸਨ। ਸਿਨਹਾ ਨੇ 2018 ਵਿੱਚ ਭਾਜਪਾ ਨੂੰ ਛੱਡ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਭਾਜਪਾ ਵਿੱਚ ਅੰਦਰੂਨੀ ਲੋਕਤੰਤਰ ਨਹੀਂ ਹੈ।