ਰੱਖਿਆ ਮੰਤਰੀ ਰਾਜਨਾਥ ਸਿੰਘ ਗੁਰਦੁਆਰਾ ਸੀਸਗੰਜ ਸਾਹਿਬ ਨਤਮਸਤਕ

ਰੱਖਿਆ ਮੰਤਰੀ ਰਾਜਨਾਥ ਸਿੰਘ ਗੁਰਦੁਆਰਾ ਸੀਸਗੰਜ ਸਾਹਿਬ ਨਤਮਸਤਕ

ਤਿਲਕ ਜੰਝੂ ਰਾਖਾ ਪ੍ਰਭ ਤਾਕਾ ਕੀਨੋ ਬਡੋ ਕਲੂ ਮਹਿ ਸਾਕਾ॥ ਸਾਧਨ ਹੇਤਿ ਇਤੀ ਜਿਨਿ ਕਰੀ ਸੀਸ ਦੀਆ ਪਰ ਸੀ ਨਾ ਉਚਰੀ॥

ਨਵੀਂ ਦਿੱਲੀ : ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਸਣੇ ਹੋਰਨਾਂ ਨੇ ਇਸ ਮੌਕੇ ਸ੍ਰੀ ਰਾਜਨਾਥ ਸਿੰਘ ਨੂੰ ਸਿਰੋਪਾਓ ਅਤੇ ਸਿਰੀ ਸਾਹਿਬ ਦੇ ਕੇ ਸਨਮਾਨਿਆ। ਇਸ ਮੌਕੇ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਹ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਅੱਗੇ ਸੀਸ ਨਿਵਾਉਂਦੇ ਹਨ। ਉਨ੍ਹਾਂ ਕਿਹਾ ਕਿ ਜੁਲਮ ਅਤੇ ਅਨਿਆਂ ਖ਼?ਲਾਫ਼ ਉਨ੍ਹਾਂ ਦਾ ਸੰਘਰਸ਼ ਸਾਨੂੰ ਸਦੀਆਂ ਤੱਕ ਪ੍ਰੇਰਦਾ ਰਹੇਗਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਗੁਰੂ ਸਾਹਿਬ ਦਾ ਆਸ਼ੀਰਵਾਦ ਮਿਲਿਆ ਹੈ। ਉਨ੍ਹਾਂ ਨੇ ਸਨਮਾਨ ਲਈ ਦਿੱਲੀ ਗੁਰਦੁਆਰਾ ਕਮੇਟੀ ਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।