ਲੜਕੀਆਂ ਲਈ ਨਵੇਂ ਦਰਵਾਜ਼ੇ ਖੋਲ੍ਹਣਾ ਸਰਕਾਰ ਦੀ ਨੀਤੀ: ਮੋਦੀ

ਲੜਕੀਆਂ ਲਈ ਨਵੇਂ ਦਰਵਾਜ਼ੇ ਖੋਲ੍ਹਣਾ ਸਰਕਾਰ ਦੀ ਨੀਤੀ: ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਨਵੀਂ ਸੰਸਦ ’ਚ ਪਾਸ ਹੋਏ ਮਹਿਲਾ ਰਾਖਵਾਂਕਰਨ ਬਿੱਲ ਨਾਲ ਦੇਸ਼ ਦੇ ਨਵੇਂ ਭਵਿੱਖ ਦੀ ਸ਼ੁਰੂਆਤ ਹੋਈ ਹੈ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਲੜਕੀਆਂ ਲਈ ਨਵੇਂ ਦਰਵਾਜ਼ੇ ਖੋਲ੍ਹਣਾ ਉਨ੍ਹਾਂ ਦੀ ਸਰਕਾਰ ਦੀ ਨੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਇਤਿਹਾਸਕ ਫੈਸਲਿਆਂ ਅਤੇ ਪ੍ਰਾਪਤੀਆਂ ਦਾ ਸਮਾਂ ਹੈ ਤੇ ਹਾਲ ਹੀ ’ਚ ਸੰਸਦ ਵੱਲੋਂ ਪਾਸ ਮਹਿਲਾ ਰਾਖਵਾਂਕਰਨ ਬਿੱਲ ਨਾਲ ਦੇਸ਼ ਦੀ 50 ਫ਼ੀਸਦ ਆਬਾਦੀ ਨੂੰ ਕਾਫ਼ੀ ਹੁਲਾਰਾ ਮਿਲੇਗਾ। ਪ੍ਰਧਾਨ ਮੰਤਰੀ ਨੇ ਵੱਖ-ਵੱਖ ਵਿਭਾਗਾਂ ’ਚ 51 ਹਜ਼ਾਰ ਤੋਂ ਵੱਧ ਨਵੇਂ ਭਰਤੀ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡਣ ਮਗਰੋਂ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕਰਦਿਆਂ ਸਾਸ਼ਨ ’ਚ ਤਕਨੀਕ ਦੀ ਵਧ ਰਹੀ ਵਰਤੋਂ ’ਤੇ ਵੀ ਜ਼ੋਰ ਦਿੱਤਾ। ਅਤੇ ਸੁਵਿਧਾ ’ਚ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਿਰੰਤਰ ਨਿਗਰਾਨੀ, ਮਿਸ਼ਨ ਮੋਡ ਲਾਗੂਕਰਨ ਅਤੇ ਸਰਕਾਰੀ ਯੋਜਨਾਵਾਂ ’ਚ ਲੋਕਾਂ ਦੀ ਜ਼ਿਆਦਾ ਸ਼ਮੂਲੀਅਤ ਦੇ ਆਧਾਰ ’ਤੇ ਇੱਕ ਨਵੀਂ ਮਾਨਸਿਕਤਾ ਨਾਲ ਕੰਮ ਕਰ ਰਹੀ ਹੈ, ਜਿਸ ਦਾ ਮਨੋਰਥ ਸਕੀਮਾਂ ਨੂੰ 100 ਫ਼ੀਸਦ ਲਾਗੂ ਕਰਨਾ ਹੈ। ਇਸੇ ਦੌਰਾਨ ਭਾਰਤ ਮੰਡਪਮ ਵਿੱਚ ‘‘ਜੀ-20 ਯੂਨੀਵਰਸਿਟੀ ਕੁਨੈਕਟ’’ ਦੇ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਲੰਘੇ 30 ਦਿਨਾਂ ਵਿੱਚ 85 ਦੇਸ਼ਾਂ ਦੇ ਨੇਤਾਵਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਇਸ ਦੌਰਾਨ ਭਾਰਤ ਦੀ ‘‘ਕੂਟਨੀਤੀ’’ ਇੱਕ ਨਵੀਂ ਉਚਾਈ ’ਤੇ ਪਹੁੰਚ ਗਈ। ਉਨ੍ਹਾਂ ਇਹ ਵੀ ਕਿਹਾ ਕਿ ਨਵੀਂ ਦਿੱਲੀ ਵਿੱਚ ਜੀ-20 ਸਿਖਰ ਵਾਰਤਾ ਦੌਰਾਨ ਲਏ ਫ਼ੈਸਲੇ 21 ਸਦੀ ਦੀ ਪੂਰੀ ਦਿਸ਼ਾ ਬਦਲਣ ਦੀ ਸਮਰੱਥਾ ਰੱਖਦੇ ਹਨ।