ਵਿਰੋਧੀ ਧਿਰ ਨੇ ਆਪਣੇ ਸਹਿਯੋਗੀਆਂ ਵਿਚਾਲੇ ਭਰੋਸਾ ਪਰਖਣ ਲਈ ਬੇਭਰੋਸਗੀ ਮਤਾ ਲਿਆਂਦਾ: ਮੋਦੀ

ਵਿਰੋਧੀ ਧਿਰ ਨੇ ਆਪਣੇ ਸਹਿਯੋਗੀਆਂ ਵਿਚਾਲੇ ਭਰੋਸਾ ਪਰਖਣ ਲਈ ਬੇਭਰੋਸਗੀ ਮਤਾ ਲਿਆਂਦਾ: ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਨੇ ਉਨ੍ਹਾਂ ਦੀ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਂਦਾ ਹੈ ਤਾਂ ਜੋ ਉਸ ਦੇ ਸਹਿਯੋਗੀਆਂ ਦੇ ਵਿਸ਼ਵਾਸ ਦੀ ਪਰਖ ਕੀਤੀ ਜਾ ਸਕੇ ਕਿਉਂਕਿ ਇਹ ਅਵਿਸ਼ਵਾਸ ਨਾਲ ਭਰਿਆ ਹੋਇਆ ਹੈ। ਭਾਜਪਾ ਦੀ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਵਿਰੋਧੀ ਗਠਜੋੜ ਨੂੰ ਹੰਕਾਰੀ ਕਰਾਰ ਦਿੱਤਾ ਅਤੇ ਪਾਰਟੀ ਦੇ ਰਾਜ ਸਭਾ ਮੈਂਬਰਾਂ ਨੂੰ ਦਿੱਲੀ ਸੇਵਾਵਾਂ ਬਿੱਲ ‘ਤੇ ਵੋਟਿੰਗ ਵਿੱਚ ‘ਸੈਮੀਫਾਈਨਲ’ ਜਿੱਤ ਲਈ ਵਧਾਈ ਦਿੱਤੀ। ਸ੍ਰੀ ਮੋਦੀ ਕਿਹਾ ਕਿ ਜਿਹੜੇ ਲੋਕ ਸਮਾਜਿਕ ਨਿਆਂ ਦੀ ਗੱਲ ਕਰਦੇ ਹਨ, ਉਨ੍ਹਾਂ ਨੇ ਵੰਸ਼ਵਾਦ ਤੇ ਭ੍ਰਿਸ਼ਟ ਰਾਜਨੀਤੀ ਰਾਹੀਂ ਇਸ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਇਆ ਹੈ।