ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਕੋਲੋਂ ਜੀਐੱਸਟੀ ਲੈਣਾ ਬੰਦ

ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਕੋਲੋਂ ਜੀਐੱਸਟੀ ਲੈਣਾ ਬੰਦ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਲਾਏ ਗਏ ਜੀਐੱਸਟੀ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਯੂ-ਟਰਨ ਲੈਣ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਸਰਾਵਾਂ ਲਈ ਸ਼ਰਧਾਲੂਆਂ ਕੋਲੋਂ ਵਸੂਲਿਆ ਜਾ ਰਿਹਾ ਟੈਕਸ ਲੈਣਾ ਬੰਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ 18 ਜੁਲਾਈ ਤੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਤੋਂ ਬਾਹਰ ਤਿੰਨ ਸਰਾਵਾਂ ਬਾਬਾ ਦੀਪ ਸਿੰਘ ਯਾਤਰੀ ਨਿਵਾਸ, ਮਾਤਾ ਭਾਗ ਕੌਰ ਨਿਵਾਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਐਨਆਰਆਈ ਨਿਵਾਸ ਵਾਸਤੇ ਸ਼ਰਧਾਲੂਆਂ ਕੋਲੋਂ 12 ਫ਼ੀਸਦ ਜੀਐਸਟੀ ਵਸੂਲਿਆ ਜਾ ਰਿਹਾ ਸੀ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਅੱਜ ਤੋਂ ਸ਼ਰਧਾਲੂਆਂ ਕੋਲੋਂ ਜੀਐੱਸਟੀ ਵਸੂਲਣਾ ਬੰਦ ਕਰ ਦਿੱਤਾ ਹੈ।