ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਭਾਕਿਯੂ (ਏਕਤਾ-ਉਗਰਾਹਾਂ) ਨੇ ਸੂਬੇ ’ਚ ਧਰਨੇ ਲਗਾਏ

ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਭਾਕਿਯੂ (ਏਕਤਾ-ਉਗਰਾਹਾਂ) ਨੇ ਸੂਬੇ ’ਚ ਧਰਨੇ ਲਗਾਏ

ਮਾਨਸਾ- ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ ਅੱਜ ਜ਼ਿਲ੍ਹਾ ਕੇਦਰਾਂ ‘ਤੇ ਧਰਨੇ ਦਿੱਤੇ ਗਏ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ਸਮੇਤ ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਨਾ ਕਰਕੇ ਕੇਂਦਰੀ ਤੇ ਸੂਬਾ ਸਰਕਾਰਾਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਕੁੱਝ ਖਾਲਸਿਤਾਨੀ ਕੈਦੀਆਂ ਸਮੇਤ ਬਹੁਤ ਵੱਡੀ ਗਿਣਤੀ ਵਿੱਚ ਦਲਿਤ, ਆਦਿਵਾਸੀ, ਮੁਸਲਮਾਨ ਤੇ ਸਮਾਜ ਦੇ ਹੋਰ ਦੱਬੇ ਕੁਚਲੇ ਲੋਕ ਕੈਦ ਵਿਚ ਹਨ। ਉਨ੍ਹਾਂ ਦੱਸਿਆ ਕਿ ਇਹ ਧਰਨੇ ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਅੱਜ ਜਥੇਬੰਦੀ ਦੇ ਦਿੱਤੇ ਸਮੇਂ ਅਨੁਸਾਰ ਸ਼ੁਰੂ ਹੋ ਗਏ ਹਨ।