ਸਰਕਾਰ ਦਾ ਸਿੱਖ ਮਸਲਿਆਂ ’ਚ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਮਾਨ

ਸਰਕਾਰ ਦਾ ਸਿੱਖ ਮਸਲਿਆਂ ’ਚ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਮਾਨ

ਫ਼ਤਹਿਗੜ੍ਹ ਸਾਹਿਬ – ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਦੇ ਸਬੰਧ ਵਿੱਚ ਸਿੱਖ ਕੌਮ ਦੀਆਂ ਭਾਵਨਾਵਾਂ ਵਿਰੁੱਧ ਤੇ ਸਿੱਖੀ ਨਿਯਮਾਂ, ਅਸੂਲਾਂ ਦਾ ਉਲੰਘਣ ਕਰਦੇ ਹੋਏ ਸਿੱਖ ਮਸਲਿਆਂ ਵਿੱਚ ਦਖ਼ਲ ਅੰਦਾਜ਼ੀ ਕਰਦੇ ਹੋਏ ਗੁਰਬਾਣੀ ਦੇ ਪ੍ਰਚਾਰ ਲਈ ਕਾਨੂੰਨ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ। ਇਸ ਨੂੰ ਉਨ੍ਹਾਂ ਦੀ ਪਾਰਟੀ ਤੇ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਧਰਮ ਪ੍ਰਚਾਰ, ਪ੍ਰਸਾਰ ਤੇ ਕੌਮੀ ਮਰਿਆਦਾਵਾਂ, ਨਿਯਮਾਂ ਦਾ ਪਾਲਣ ਕਰਦੇ ਹੋਏ ਗੁਰੂਘਰਾਂ ਦਾ ਪਾਰਦਰਸ਼ੀ ਢੰਗ ਨਾਲ ਪ੍ਰਬੰਧ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਖ਼ਲਅੰਦਾਜ਼ੀ ਦੀ ਗੁਸਤਾਖੀ ਨਾ ਕਰੇ।