ਸ਼ਹੀਦਾਂ ਦੀ ਧਰਤੀ ਚਮਕੌਰ ਸਾਹਿਬ ਖਾਲਸੇ ਦਾ ਮਾਣ: ਸੰਧਵਾਂ

ਸ਼ਹੀਦਾਂ ਦੀ ਧਰਤੀ ਚਮਕੌਰ ਸਾਹਿਬ ਖਾਲਸੇ ਦਾ ਮਾਣ: ਸੰਧਵਾਂ

ਚਮਕੌਰ ਸਾਹਿਬ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਚਮਕੌਰ ਸਾਹਿਬ ਖਾਲਸੇ ਦਾ ਮਾਣ ਹੈ, ਜਿੱਥੇ ਗੁਰੂ ਗੋਬਿੰਦ ਸਿੰਘ ਨੇ ਗਿਣਤੀ ਦੇ ਚਾਲੀ ਯੋਧੇ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਨਾਲ ਇਤਿਹਾਸ ਦੀ ਉਹ ਅਸਾਂਵੀ ਜੰਗ ਲੜੀ ਜਿਸ ਦੀ ਮਿਸਾਲ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਅੱਜ ਸਿੱਖੀ ਸਰੂਪ ਤੋਂ ਬੇਮੁੱਖ ਹੋਣ ਵਾਲੇ ਨੌਜਵਾਨਾਂ ਨੂੰ ਇਸ ਤੋਂ ਸਬਕ ਲੈਦੇ ਹੋਏ ਬਾਣੀ ਅਤੇ ਬਾਣੇ ਨਾਲ ਜੁੜਨਾ ਚਾਹੀਦਾ ਹੈ। ਸੰਧਵਾਂ ਪ੍ਰੈੱਸ ਕਲੱਬ ਵੱਲੋਂ ਲਗਾਏ ਖੂਨਦਾਨ ਕੈਂਪ ਵਿੱਚ ਵੀ ਵਿਸ਼ੇਸ਼ ਤੌਰ _ਤੇ ਪਹੁੰਚੇ, ਜਿੱਥੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਆ। ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਕਲਸੀ ਨੇ ਦੱਸਿਆ ਕਿ ਕੈਂਪ ਦੌਰਾਨ 42 ਦੇ ਕਰੀਬ ਯੂਨਿਟਾਂ ਇਕੱਠਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਧੋਆ, ਨਗਰ ਕੌਂਸਲ ਦੇ ਵਾਇਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ, ਕੌਂਸਲਰ ਸੁਖਬੀਰ ਸਿੰਘ, ਮੈਨੇਜਰ ਭਾਈ ਨੱਥਾ ਸਿੰਘ, ਕੌਂਸਲਰ ਕ੍ਰਿਪਾਲ ਸਿੰਘ ਗਿੱਲ ਅਤੇ ਹਰਜੀਤ ਸਿੰਘ ਹਾਜ਼ਰ ਸਨ।