ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਸ਼ਹੀਦ ਪੁਲੀਸ ਕਰਮੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ

ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਸ਼ਹੀਦ ਪੁਲੀਸ ਕਰਮੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ

ਸ੍ਰੀਨਗਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡਿਊੁਟੀ ਦੌਰਾਨ ਜਾਨ ਗਵਾਉਣ ਵਾਲੇ ਜੰਮੂ ਕਸ਼ਮੀਰ ਦੇ ਅੱਠ ਪੁਲੀਸ ਕਰਮੀਆਂ ਦੇ ਪਰਿਵਾਰਾਂ ਨੂੰ ਅੱਜ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਹ ਨੇ ਸ਼ਹੀਦ ਪੁਲੀਸ ਕਰਮੀਆਂ ਦੇ ਪਰਿਵਾਰਾਂ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਆਪਣੇ ਦੋ ਰੋਜ਼ਾ ਦੌਰੇ ਦੇ ਆਖ਼ਰੀ ਦਿਨ ਇੱਥੇ ਡੱਲ ਝੀਲ ਨੇੜੇ ਸਥਿਤ ਪੁਲੀਸ ਗੋਲਫ਼ ਕੋਰਸ ਵਿੱਚ ਮੁਲਾਕਾਤ ਕੀਤੀ। ਸ਼ਾਹ ਨੇ ਟਵੀਟ ਕੀਤਾ, ‘‘ਜੰਮੂ ਕਸ਼ਮੀਰ ਪੁਲੀਸ ਦੇ ਜਵਾਨਾਂ ਨੇ ਅਤਿਵਾਦੀਆਂ ਨਾਲ ਲੜਦਿਆਂ ਅਤੇ ਨਾਗਰਿਕਾਂ ਦੀ ਰੱਖਿਆ ਕਰਦਿਆਂ ਆਪਣੀ ਜਾਨ ਵਾਰ ਦਿੱਤੀ। ਅੱਜ ਸ੍ਰੀਨਗਰ ਦੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਵਾਰਿਸਾਂ ਨੂੰ ਜੰਮੂ ਕਸ਼ਮੀਰ ਸਰਕਾਰ ਤਰਫ਼ੋਂ ਨਿਯੁਕਤੀ ਪੱਤਰ ਸੌਂਪੇ।’’ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਸ਼ਹੀਦ ਸਮਾਰਕ ‘ਬਲਿਦਾਨ ਸਤੰਭ’ ਦਾ ਨੀਂਹ ਪੱਥਰ ਵੀ ਰੱਖਿਆ। –