ਸ਼੍ਰੋਮਣੀ ਭਗਤ, ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਪੋਸਟਰ ਜਾਰੀ ਕੀਤਾ

ਸ਼੍ਰੋਮਣੀ ਭਗਤ, ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਪੋਸਟਰ ਜਾਰੀ ਕੀਤਾ

ਅੱਜ ਸ਼੍ਰੋਮਣੀ ਭਗਤ, ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 05 ਫਰਵਰੀ 2023 ਤਖਤ ਸ੍ਰੀ ਦਮਦਮਾ ਸਾਹਿਬ (ਗੁਰੂ ਕਾਸੀ) ਤਲਵੰਡੀ ਸਾਬੋ (ਬਠਿੰਡਾ) ਵਿਖੇ ਹੋ ਰਹੇ ਦੂਜੇ ਕੌਮੀ ਦਸਤਾਰਬੰਦੀ ਸਮਾਗਮ ਨੂੰ ਚੜਦੀ ਕਲਾ ਨਾਲ ਸਫਲ ਬਣਾਉਣ ਲਈ ਮਾਣਯੋਗ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਮਾਲਵਾ ਜੋਨ ਦੇ ਇੰਚਾਰਜ ਮੈਂਬਰ ਜਥੇਦਾਰ ਗੁਰਪ੍ਰੀਤ ਸਿੰਘ ਝੱਬਰ ਵੱਲੋਂ ਸਬ ਆਫਿਸ ਧਰਮ ਪ੍ਰਚਾਰ ਕਮੇਟੀ ਤਲਵੰਡੀ ਸਾਬੋ ਦੇ ਪ੍ਰਚਾਰਕ ਸਿੰਘਾਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਦਸਤਾਰ ਸਿਖਲਾਈ ਸੰਸਥਾਵਾਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ।