ਸਾਈਫਰ ਕੇਸ: ਇਮਰਾਨ ਖ਼ਿਲਾਫ਼ ਮਾਮਲੇ ਦੀ ਸੁਣਵਾਈ ਮੁਲਤਵੀ

ਸਾਈਫਰ ਕੇਸ: ਇਮਰਾਨ ਖ਼ਿਲਾਫ਼ ਮਾਮਲੇ ਦੀ ਸੁਣਵਾਈ ਮੁਲਤਵੀ

ਇਸਲਾਮਾਬਾਦ- ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਚੱਲ ਰਹੇ ਸਾਈਫਰ ਮਾਮਲੇ ਦੀ ਸੁਣਵਾਈ 14 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਜੱਜ ਅਬਦੁਲ ਹਸਨਤ ਜ਼ੁਲਕਰਨੈਨ ਨੇ ਰਾਵਲਪਿੰਡੀ ਦੀ ਉੱਚ ਸੁਰੱਖਿਆ ਵਾਲੀ ਅਡਿਆਲਾ ਜੇਲ੍ਹ ਵਿੱਚ ਮੁਕੱਦਮੇ ਦੀ ਸੁਣਵਾਈ ਕੀਤੀ। ਖਾਨ 26 ਸਤੰਬਰ ਤੋਂ ਇਸ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਅਟਕ ਜੇਲ੍ਹ ਤੋਂ ਅਡਿਆਲਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਖਾਨ ਦੀ ਪਾਰਟੀ ਪੀਟੀਆਈ ਨੇ ਬਿਆਨ ਵਿੱਚ ਕਿਹਾ, ‘‘ਅਡਿਆਲਾ ਜੇਲ੍ਹ ਵਿੱਚ ਸਾਈਫਰ ਮਾਮਲੇ ਦੀ ਸੁਣਵਾਈ ਬਿਨਾਂ ਦਲੀਲਾਂ ਸੁਣੇ 14 ਨਵੰਬਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।’’ ਖਾਨ ’ਤੇ ਪਿਛਲੇ ਸਾਲ ਮਾਰਚ ਵਿੱਚ ਵਾਸ਼ਿੰਗਟਨ ਸਥਤਿ ਪਾਕਿਸਤਾਨੀ ਦੂਤਾਵਾਸ ਵੱਲੋਂ ਭੇਜੇ ਗਏ ਇਕ ਗੁਪਤ ਕੂਟਨੀਤਕ ਕੇਬਲ (ਸਾਈਫਰ) ਨੂੰ ਲੀਕ ਕਰਨ ਦਾ ਦੋਸ਼ ਹੈ।