ਸਾਰਾਗੜ੍ਹੀ ਸਾਕੇ ਦੀ 125ਵੀਂ ਵਰ੍ਹੇਗੰਢ ’ਤੇ SGPC ਨੇ ਸ੍ਰੀ ਦਰਬਾਰ ਸਾਹਿਬ ਤੋਂ ਕੱਢਿਆ ਮਾਰਚ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਸਾਰਾਗੜ੍ਹੀ ਤੱਕ ਸਾਰਾਗੜ੍ਹੀ ਸ਼ਹੀਦਾਂ ਦੀ 125ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਵਲੋਂ ਸ਼੍ਰੋਮਣੀ ਕਮੇਟੀ ਦੇ ਆਗੂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਅਤੇ ਹੋਰ ਪ੍ਰਮੁਖ ਸਖ਼ਸ਼ੀਅਤਾਂ ਵਲੋਂ ਮਾਰਚ ਕੱਢਿਆ ਗਿਆ। ਇਸ ਸਬੰਧੀ ਗਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਡਾ.ਇੰਦਰਜੀਤ ਸਿੰਘ ਨਿੱਜਰ ਅਤੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਮੈਂਬਰ ਨੇ ਦੱਸਿਆ ਕਿ ਅੱਜ ਅਸੀਂ ਸਾਰਾਗੜ੍ਹੀ ਫਾਊਂਡੇਸ਼ਨ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 125ਵੀਂ ਵਰ੍ਹੇਗੰਢ ਨੂੰ ਮਣਾਉਣ ਜਾ ਰਹੇ ਹਾਂ।
ਇਸ ਵਰ੍ਹੇਗੰਢ ਮੌਕੇ ਇਕ ਮਾਰਚ ਸ੍ਰੀ ਹਰਿਮੰਦਰ ਸਾਹਿਬ ਤੋਂ ਸਾਰਾਗੜ੍ਹੀ ਸਰਾ ਤੱਕ ਕੱਢਿਆ ਜਾ ਰਿਹਾ ਹੈ, ਜਿਸ ’ਚ ਪੰਥ ਦੀਆਂ ਮਹਾਨ ਸਖ਼ਸ਼ੀਅਤਾਂ ਦੇ ਨਾਲ-ਨਾਲ ਸ਼ਹੀਦਾਂ ਦੇ ਤਿੰਨ ਪਰਿਵਾਰ ਇਸ ਮਾਰਚ ਵਿਚ ਸ਼ਾਮਲ ਹੋਣ ਲਈ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਨੇ ਬਹਾਦਰੀ ਨਾਲ ਅਫਗਾਨਾਂ ਦਾ ਡਟ ਕੇ ਮੁਕਾਬਲਾ ਕੀਤਾ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਮਾਰਚ ਵਿਚ ਹਿਸਾ ਲੈ ਗਤਕੇ ਦੇ ਜੌਹਰ ਦਿਖਾਏ ਗਏ।