ਸਾਰੀ ਉਮਰ ਪੰਥ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਵਾਲੇ ਤਿੰਨ ਮਹਾਨ ਪ੍ਰਚਾਰਕਾਂ ਦੀਆਂ ਤਸਵੀਰਾਂ ਕੇਂਦਰੀ ਅਜਾਇਬ ਘਰ ’ਚ ਸਥਾਪਤ

ਸਾਰੀ ਉਮਰ ਪੰਥ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਵਾਲੇ ਤਿੰਨ ਮਹਾਨ ਪ੍ਰਚਾਰਕਾਂ ਦੀਆਂ ਤਸਵੀਰਾਂ ਕੇਂਦਰੀ ਅਜਾਇਬ ਘਰ ’ਚ ਸਥਾਪਤ

ਅੰਮ੍ਰਿਤਸਰ : ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਸਮੇਂ ਵਿਚ ਯੂ. ਕੇ. ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਹਿਮ ਯੋਗਦਾਨ ਪਾਉਣ ਵਾਲੀਆਂ ਤੇ ਹੁਣ ਗੁਰਪੁਰਵਾਸੀ ਤਿੰਨ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਭਾਈ ਸੀਤਲ ਸਿੰਘ ਸਿਤਾਰਾ (ਯੂ. ਕੇ.), ਸੁਰਿੰਦਰ ਸਿੰਘ ਅਟਾਰੀਵਾਲਾ ਤੇ ਇੰਦਰ ਸਿੰਘ ਜੰਮੂ (ਯੂ. ਕੇ.) ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰਨਾਂ ਸ਼ਖ਼ਸੀਅਤਾਂ ਨੇ ਅਦਾ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਭਾਈ ਸੀਤਲ ਸਿੰਘ ਸਿਤਾਰਾ ਨੇ ਅੱਖਾਂ ਦੀ ਰੌਸ਼ਨੀ ਨਾ ਹੋਣ ਦੇ ਬਾਵਜੂਦ ਵੀ ਗੁਰਮਤਿ ਸੰਗੀਤ ਦੀ ਵਿੱਦਿਆ ਹਾਸਲ ਕੀਤੀ ਅਤੇ ਸੈਂਕੜੇ ਸਿੱਖ ਨੌਜੁਆਨਾਂ ਅਤੇ ਬੱਚਿਆਂ ਨੂੰ ਗੁਰਬਾਣੀ ਕੀਰਤਨ ਦੀ ਸਿਖਲਾਈ ਦਿੱਤੀ। ਭਾਈ ਸੁਰਿੰਦਰ ਸਿੰਘ ਅਟਾਰੀਵਾਲਾ ਬਾਰੇ ਉਨ੍ਹਾਂ ਕਿਹਾ ਕਿ ਯੂ. ਕੇ. ਅੰਦਰ ਦਸਤਾਰਧਾਰੀ ਸਾਬਤ ਸੂਰਤ ਸਿੱਖ ਵਜੋਂ ਉਨ੍ਹਾਂ ਨੇ ਅਧਿਆਪਨ ਦਾ ਕਾਰਜ ਕਰਦਿਆਂ ਪੰਜਾਬੀ ਭਾਸ਼ਾ ਨੂੰ ਵਿਸ਼ੇਸ਼ ਤੌਰ ’ਤੇ ਉਭਾਰਿਆ। ਉਥੋਂ ਦੇ ਸਰਕਾਰੀ ਸਕੂਲਾਂ ਅੰਦਰ ਯੂਰਪੀ ਬੋਲੀਆਂ ਦੇ ਨਾਲ-ਨਾਲ ਪੰਜਾਬੀ ਬੋਲੀ ਪੜ੍ਹਾਉਣ ਵਾਸਤੇ ਸਾਰਥਿਕ ਉਪਰਾਲੇ ਕੀਤੇ, ਜਿਸ ਦੇ ਨਤੀਜੇ ਵਜੋਂ ਨਵੀਂ ਪੀੜ੍ਹੀ ਪੰਜਾਬੀ ਭਾਸ਼ਾ ਨਾਲ ਦਿਲੋਂ ਜੁੜੀ। ਭਾਈ ਇੰਦਰ ਸਿੰਘ ਯੂ. ਕੇ. ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਈ ਇੰਦਰ ਸਿੰਘ ਲੰਡਨ ਕਾਊਾਸਲ ਦੇ ਪਹਿਲੇ ਅੰਮ੍ਰਿਤਧਾਰੀ ਮੇਅਰ ਸਨ, ਜਿਨ੍ਹਾਂ ਖ਼ਾਲਸਾ ਪੰਥ ਦੇ 300 ਸਾਲਾ ਸਾਜਣਾ ਦਿਵਸ ਮੌਕੇ ਟਾਊਨ ਹਾਲ ਵਿਖੇ ਖ਼ਾਲਸਈ ਨਿਸ਼ਾਨ ਸਾਹਿਬ ਝੁਲਾਇਆ ਸੀ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦੇਸ਼ ਵਿਚ ਸਿੱਖੀ ਪ੍ਰਚਾਰ ਅਤੇ ਪੰਜਾਬੀ ਬੋਲੀ ਲਈ ਕੀਤੇ ਯਤਨ ਵੀ ਪ੍ਰਸ਼ੰਸਾਯੋਗ ਹਨ। ਇਸ ਮੌਕੇ ਨਾਮਵਰ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂ. ਕੇ., ਐਡਵੋਕੇਟ ਜਸਬੀਰ ਸਿੰਘ ਘੁੰਮਣ, ਭਾਈ ਸੀਤਲ ਸਿੰਘ ਦੇ ਪਰਿਵਾਰਕ ਮੈਂਬਰ ਵਿਚੋਂ ਬੀਬੀ ਸੰਗੀਤਾ ਕੌਰ ਸੀਤਲ, ਮੁਖਤਾਰ ਸਿੰਘ, ਬੀਬੀ ਪ੍ਰਮਿੰਦਰ ਕੌਰ ਸੀਤਲ, ਅਮਰਦੀਪ ਸਿੰਘ ਸੀਤਲ, ਸੁਰਿੰਦਰ ਸਿੰਘ ਅਟਾਰੀਵਾਲਾ ਦੇ ਪਰਿਵਾਰ ਵਿਚੋਂ ਬੀਬੀ ਸੁਰਜੀਤ ਕੌਰ ਅਟਾਰੀਵਾਲਾ, ਬੀਬੀ ਕਮਲਜੀਤ ਕੌਰ, ਬੀਬੀ ਸ਼ਰਨਜੀਤ ਕੌਰ, ਕਬੀਰ ਸਿੰਘ, ਸਾਹਿਬ ਸਿੰਘ, ਅਮਰਜੀਤ ਸਿੰਘ, ਬੀਬੀ ਕਰਨਜੀਤ ਕੌਰ, ਮਹਾਂਬੀਰ ਸਿੰਘ, ਗਿਆਨੀ ਗੁਰਜੰਟ ਸਿੰਘ, ਸੁਰਿੰਦਰ ਸਿੰਘ ਤੇ ਇੰਦਰ ਸਿੰਘ ਜੰਮੂ ਦੇ ਪਰਿਵਾਰ ਵਿਚੋਂ ਬੀਬੀ ਨਿਰਮਲ ਕੌਰ, ਅਮਰਦੀਪ ਸਿੰਘ, ਬੀਬੀ ਹਰਜੀਤ ਕੌਰ, ਜਥੇਦਾਰ ਜਗਦੇਵ ਸਿੰਘ, ਸੁਖਵਿੰਦਰ ਸਿੰਘ, ਸੁੱਚਾ ਸਿੰਘ, ਹਰਬੀਰ ਸਿੰਘ, ਅਵਤਾਰ ਸਿੰਘ ਤੇ ਨਿਰਮਲ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਮਨਜੀਤ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਤੇ ਬਿਕਰਮਜੀਤ ਸਿੰਘ ਝੰਗੀ ਆਦਿ ਵੀ ਹਾਜ਼ਰ ਸਨ।