ਸਾਹਿਬਜ਼ਾਦਿਆਂ ਨੂੰ ਨਾ ਸਿਰਫ਼ ਭਾਰਤ ’ਚ ਬਲਕਿ ਪੂਰੇ ਵਿਸ਼ਵ ਵਿੱਚ ਯਾਦ ਕੀਤਾ ਜਾਂਦਾ ਹੈ: ਮੋਦੀ

ਸਾਹਿਬਜ਼ਾਦਿਆਂ ਨੂੰ ਨਾ ਸਿਰਫ਼ ਭਾਰਤ ’ਚ ਬਲਕਿ ਪੂਰੇ ਵਿਸ਼ਵ ਵਿੱਚ ਯਾਦ ਕੀਤਾ ਜਾਂਦਾ ਹੈ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵੀਰ ਬਾਲ ਦਿਵਸ’ ਸਮਾਗਮ ’ਚ ਕੀਤੀ ਸ਼ਿਰਕਤ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਸਿੱਖ ਗੁਰੂਆਂ ਨੇ ਭਾਰਤੀਆਂ ਨੂੰ ਮਾਣ ਨਾਲ ਜਿਊਣਾ ਸਿਖਾਇਆ। ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ’ਚ ਕਰਵਾਏ ‘ਵੀਰ ਬਾਲ ਦਿਵਸ’ ਪ੍ਰੋਗਰਾਮ ’ਚ ਮੋਦੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਬਲਿਦਾਨ ਨੂੰ ਨਾ ਸਿਰਫ ਭਾਰਤ ’ਚ ਬਲਕਿ ਅਮਰੀਕਾ, ਆਸਟਰੇਲੀਆ ਅਤੇ ਨਿਊਜ਼ੀਲੈਂਡ ਜਿਹੇ ਦੇਸ਼ਾਂ ’ਚ ਸਮਾਗਮਾਂ ਦੇ ਜ਼ਰੀਏ ਦੁਨੀਆ ਭਰ ’ਚ ਯਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਧਾਰਮਿਕ ਆਗੂਆਂ ਨੂੰ ਨਸ਼ੀਲੇ ਪਦਾਰਥਾਂ ਖ਼ਿਲਾਫ਼ ਅੰਦੋਲਨ ਸ਼ੁਰੂ ਕਰਨ ਦੀ ਅਪੀਲ ਕੀਤੀ। ਵੀਰ ਬਾਲ ਦਿਵਸ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ।