ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਲੁਧਿਆਣਾ : ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਮਾਡਲ ਟਾਊਨ ਐਕਸਟੈਨਸ਼ਨ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਫੁੱਲਾਂ ਨਾਲ ਸਜਾਈ ਹੋਈ ਸੀ। ਨਗਰ ਕੀਰਤਨ ’ਚ ਸ਼ਬਦੀ ਜੱਥੇ, ਬੈਂਡ ਵਾਜੇ, ਗੱਤਕਾ ਪਾਰਟੀਆਂ ਸ਼ਾਮਲ ਸਨ ਅਤੇ ਜਹਾਜ਼ ਰਾਹੀਂ ਸਾਰੇ ਰਸਤੇ ਵਿਚ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਡਾ ਕ੍ਰਿਸ਼ਨਾ ਮੰਦਿਰ, ਗੁਰੂ ਤੇਗ ਬਹਾਦਰ ਹਸਪਤਾਲ, ਸ਼ਾਸਤਰੀ ਨਗਰ, ਮਿੰਟਗੁਮਰੀ ਚੌਕ ਤੋਂ ਟਿੰਮੀ ਬੈਕਰੀ, ਡਾਕਖਾਨਾ ਰੋਡ, ਮੇਨ ਮਾਰਕੀਟ ਮਾਡਲ ਟਾਊਨ, ਗੁਲਾਟੀ ਚੌਕ ਤੋਂ ਚਾਰ ਖੰਬਾ ਚੌਕ ਮਾਡਲ ਹਾਊਸ ਰੋਡ, ਬੀ-ਬਲਾਕ ਮਾਡਲ ਟਾਊਨ ਐਕਸਟੈਨਸ਼ਨ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੇ ਰੂਟ ’ਤੇ ਵੱਖ-ਵੱਖ ਜਥੇਬੰਦੀਆਂ ਤੇ ਦੁਕਾਨਦਾਰਾਂ ਵਲੋਂ ਸਵਾਗਤੀ ਬਣਾਏ ਹੋਏ ਸਨ ਅਤੇ ਸੰਗਤਾਂ ਵਲੋਂ ਲੰਗਰ, ਚਾਹ, ਕੌਫੀ, ਪਕੌੜੇ ਮਠਿਆਈਆਂ ਦੇ ਸਟਾਲ ਲਗਾਏ ਗਏ ਸਨ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਵਲੋਂ ਕੀਤੀ ਗਈ। ਨਗਰ ਕੀਰਤਨ ਦੇ ਰਸਤੇ ਵਿਚ ਥਾਂ ਥਾਂ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸੰਗਤਾਂ ਵਲੋਂ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਸੰਗਤਾਂ ਵਲੋਂ ਨਗਰ ਕੀਰਤਨ ਦੇ ਸਾਰੇ ਰਸਤੇ ਦੌਰਾਨ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ ਅਤੇ ਪਾਲਕੀ ਸਾਹਿਬ ਅੱਗੇ ਸੰਗਤਾਂ ਸੜਕ ’ਤੇ ਸਫਾਈ ਕਰ ਰਹੀਆਂ ਸਨ। ਇਸ ਮੌਕੇ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਕੈਬਨਿਟ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਹਰਪ੍ਰੀਤ ਸਿੰਘ ਡੰਗ, ਨਰਿੰਦਰਪਾਲ ਸਿੰਘ ਮੱਕੜ, ਗੁਰਵਿੰਦਰ ਸਿੰਘ ਪ੍ਰਿੰਕਲ, ਤਰਨਜੀਤ ਸਿੰਘ ਨਿਮਾਣਾ, ਸਰਪੰਚ ਨਿਰਮਲ ਸਿੰਘ ਬੇਰਕਲਾਂ, ਭਾਈ ਅਰਸ਼ਦੀਪ ਸਿੰਘ, ਜੁਝਾਰ ਸਿੰਘ, ਅਮਰਵਿਕਰਮ ਸਿੰਘ ਸੰਨੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਈਆਂ ਪ੍ਰਮੁੱਖ ਸ਼ਖਸੀਅਤਾਂ ਦਾ ਸਿਰੋਪਾਓ ਅਤੇ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਨਗਰ ਕੀਰਤਨ ਵਿਚ ਸ਼ਾਮਿਲ ਸ਼ਬਦੀ ਜੱਥਿਆਂ ਅਤੇ ਸਕੂਲੀ ਬੱਚਿਆਂ ਨੂੰ ਵਿਸ਼ੇਸ਼ ਤੋਹਫੇ ਅਤੇ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੁਰਿੰਦਰਪਾਲ ਸਿੰਘ ਬਿੰਦਰਾ, ਸੁਖਵਿੰਦਰਪਾਲ ਸਿੰਘ ਸਰਨਾ, ਹਰਪ੍ਰੀਤ ਸਿੰਘ ਰਾਜਧਾਨੀ, ਸੁਖਵਿੰਦਰਪਾਲ ਸਿੰਘ ਬਿੰਦਰਾ, ਅਮਰਜੀਤ ਸਿੰਘ ਟਿੱਕਾ, ਨਵਪ੍ਰੀਤ ਸਿੰਘ ਬਿੰਦਰਾ, ਅਮਰਪਾਲ ਸਿੰਘ ਸਰਨਾ, ਜਸਨੀਤ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ, ਕੰਵਲਜੀਤ ਸਿੰਘ ਸਰਨਾ, ਹਰਵਿੰਦਰਪਾਲ ਸਿੰਘ ਚਾਵਲਾ ਆਦਿ ਹਾਜ਼ਰ ਸਨ।