ਸੀਨੀਅਰ ਅਕਾਲੀ ਨੇਤਾ ਤੇ ਪੰਜਾਬ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ

ਸੀਨੀਅਰ ਅਕਾਲੀ ਨੇਤਾ ਤੇ ਪੰਜਾਬ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ

ਚੰਡੀਗੜ੍ਹ – ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ ਹੋ ਗਿਆ। ਉਹ ਕੁਝ ਦਿਨਾਂ ਤੋਂ ਬਿਮਾਰ ਸਨ। ਇਸ ਕਾਰਨ ਉਨ੍ਹਾਂ ਨੂੰ ਐਸਕਾਰਟ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਹ 1997 ਤੋਂ 2002 ਤੱਕ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਦੇ ਮੰਤਰੀ ਅਤੇ 2007 ਤੋਂ 2012 ਤੱਕ ਪੰਜਾਬ ਵਿਧਾਨ ਸਭਾ ਦਾ ਸਪੀਕਰ ਰਹੇ।