ਸੁਪਰੀਮ ਕੋਰਟ ਨੇ ਪੰਜਾਬ ਦੇ ਰਾਜਪਾਲ ਨੂੰ ਕਿਹਾ,‘ਤੁਸੀਂ ਵਿਧਾਨ ਸਭਾ ਵੱਲੋਂ ਪਾਸ ਬਿੱਲਾਂ ਨੂੰ ਮਨਜ਼ੂਰੀ ਨਾ ਦੇ ਕੇ ਅੱਗ ਨਾਲ ਖੇਡ ਰਹੇ ਹੋ’

ਸੁਪਰੀਮ ਕੋਰਟ ਨੇ ਪੰਜਾਬ ਦੇ ਰਾਜਪਾਲ ਨੂੰ ਕਿਹਾ,‘ਤੁਸੀਂ ਵਿਧਾਨ ਸਭਾ ਵੱਲੋਂ ਪਾਸ ਬਿੱਲਾਂ ਨੂੰ ਮਨਜ਼ੂਰੀ ਨਾ ਦੇ ਕੇ ਅੱਗ ਨਾਲ ਖੇਡ ਰਹੇ ਹੋ’

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ‘ਤੇ ਪੰਜਾਬ ਦੇ ਰਾਜਪਾਲ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ,‘ਤੁਸੀਂ ਅੱਗ ਨਾਲ ਖੇਡ ਰਹੇ ਹੋ।’ ਅਦਾਲਤ ਨੇ ਕਿਹਾ ਕਿ ਪੰਜਾਬ ਵਿੱਚ ਜੋ ਹੋ ਰਿਹਾ ਹੈ, ਉਸ ਤੋਂ ਅਸੀਂ ਖੁਸ਼ ਨਹੀਂ, ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਾਡਾ ਦੇਸ਼ ਸਥਾਪਤਿ ਪਰੰਪਰਾਵਾਂ ‘ਤੇ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਲੋੜ ਹੈ।

ਇਸ ਦੇ ਨਾਲ ਸਰਉੱਚ ਅਦਾਲਤ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਮੀਟਿੰਗ ਕਿਉਂ ਮੁਲਤਵੀ ਕੀਤੀ ਗਈ ਅਤੇ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਕਿਉਂ ਨਹੀਂ ਮੁਲਤਵੀ ਕੀਤਾ ਗਿਆ।