ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਦਰਸ਼ਨਾਂ ਲਈ ਆਉਂਦੀ ਸੰਗਤ ਲਈ ਐਸਜੀਪੀਸੀ ਵਲੋਂ ਬਣਵਾਈ ਸਰਾਂ ਦਾ ਪਾਇਆ ਲੈਂਟਰ

ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਦਰਸ਼ਨਾਂ ਲਈ ਆਉਂਦੀ ਸੰਗਤ ਲਈ ਐਸਜੀਪੀਸੀ ਵਲੋਂ ਬਣਵਾਈ ਸਰਾਂ ਦਾ ਪਾਇਆ ਲੈਂਟਰ

ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸ਼ਿਰਕਤ
ਗੁ. ਬਾਬਾ ਗੁਰਦਿੱਤਾ ਜੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਸ਼ਨ ਦੀਦਾਰ ਲਈ ਆਉਣ ਵਾਲੀ ਸੰਗਤ ਲਈ ਸ਼੍ਰੋਮਣੀ ਗੁ. ਪ੍ਰ. ਕਮੇਟੀ ਵੱਲੋਂ ਨਵੀਂ ਸਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਅੱਜ ਇਸ ਸਰਾਂ ਦਾ ਲੈਂਟਰ ਪਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਅੱਜ ਸਿੱਖ ਕੌਮ ਦੀ ਮਹਾਨ ਸਖਸ਼ੀਅਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਗੁ. ਪ੍ਰ. ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਪਹੁੰਚੇ।