ਸੰਗਰੂਰ ਜ਼ਿਮਨੀ ਚੋਣ : ਧੂਰੀ ਵਿਧਾਨ ਸਭਾ ਹਲਕੇ ਤੋਂ ਸਿਮਰਨਜੀਤ ਸਿੰਘ ਮਾਨ 5103 ਵੋਟਾਂ ਨਾਲ ਜੇਤੂ

ਸੰਗਰੂਰ ਜ਼ਿਮਨੀ ਚੋਣ : ਧੂਰੀ ਵਿਧਾਨ ਸਭਾ ਹਲਕੇ ਤੋਂ ਸਿਮਰਨਜੀਤ ਸਿੰਘ ਮਾਨ 5103 ਵੋਟਾਂ ਨਾਲ ਜੇਤੂ

ਸੰਗਰੂਰ : ਸੰਗਰੂਰ ਜ਼ਿਮਨੀ ਚੋਣ ਦੇ ਨਤੀਜਿਆਂ ਦੌਰਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ 5103 ਵੋਟਾਂ ਨਾਲ ਜੇਤੂ ਰਹੇ ਹਨ।
ਹੁਣ ਤੱਕ ਸਾਹਮਣੇ ਆਏ ਰੁਝਾਨਾਂ ਮੁਤਾਬਕ ਸਿਮਰਨਜੀਤ ਸਿੰਘ ਮਾਨ ਨੂੰ ਕੁੱਲ 240611 ਵੋਟਾਂ ਹਾਸਲ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਸ ਤੋਂ ਇਲਾਵਾ ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਤੀਜੇ, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਚੌਥੇ ਅਤੇ ਅਕਾਲੀ ਦਲ ਦੇ ਉਮੀਦਵਾਰ ਕਮਲਦੀਪ ਕੌਰ ਪੰਜਵੇਂ ਨੰਬਰ ‘ਤੇ ਹਨ।