ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹੜ੍ਹ ਪੀੜਤਾਂ ਲਈ ਦਿਨ ਰਾਤ ਕਰ ਦਿੱਤਾ ਇੱਕ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹੜ੍ਹ ਪੀੜਤਾਂ ਲਈ ਦਿਨ ਰਾਤ ਕਰ ਦਿੱਤਾ ਇੱਕ

ਲੋਹੀਆਂ ਖਾਸ : ਲੋਹੀਆਂ ਇਲਾਕੇ ਵਿਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿਚ ਪਏ ਦੋ ਪਾੜਾਂ ’ਚੋਂ ਦੂਜੇ 925 ਫੁੱਟ ਚੌੜੇ ਪਾੜ ਨੂੰ ਪੂਰਨ ਵਿੱਚ ਲੱਗੇ ਹੋਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੌਨਸੂਨ ਸੈਸ਼ਨ ਵਿਚੋਂ ਛੁੱਟੀ ਲੈਣ ਲਈ ਰਾਜ ਸਭਾ ਦੇ ਚੇਅਰਮੈਨ ਨੂੰ ਪੱਤਰ ਲਿੱਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿਚ ਕਿਹਾ ਹੈ ਕਿ ਪੰਜਾਬ ਦੇ 19 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ’ਚ ਹੜ੍ਹ ਨੇ ਕਾਫੀ ਇਲਾਕਾ ਪ੍ਰਭਾਵਿਤ ਕੀਤਾ ਹੈ, ਇੱਥੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿਚ ਦੋ ਥਾਵਾਂ ਵਿਚ ਪਾੜ ਪੈ ਗਿਆ ਸੀ, ਜਿਸ ਵਿਚੋਂ ਇਕ ਪਾੜ ਪੂਰਿਆ ਜਾ ਚੁੱਕਾ ਹੈ ਤੇ ਦੂਜੇ ਪਾੜ ਨੂੰ ਪੂਰਨ ਲਈ ਦਿਨ ਰਾਤ ਕਾਰ ਸੇਵਾ ਚੱਲ ਰਹੀ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਉਨ੍ਹਾਂ ਨਾਲ ਅਨੇਕਾ ਸੰਗਤਾਂ ਨੇ ਹੜ੍ਹ ਪੀੜਤਾਂ ਲਈ ਦਿਨ ਰਾਤ ਇੱਕ ਕਰ ਦਿੱਤਾ।