ਸੰਤ ਸ਼ਿਕਾਗੋ ਵਲੋਂ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸੰਸਾ

ਸਾਨ ਫਰਾਂਸਿਸਕੋ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ‘ਵੰਦੇ ਭਾਰਤ ਐਕਸਪ੍ਰੈੱਸ’ ਰੇਲ ਗੱਡੀ ਨੂੰ ਸ੍ਰੀ ਅਨੰਦਪੁਰ ਸਾਹਿਬ ਨਾਲ ਜੋੜਨ ਅਤੇ ਪੜ੍ਹਾਅ ਦੇਣਾ ਪ੍ਰਧਾਨ ਮੰਤਰੀ ਵਲੋਂ ਸਿੱਖ ਭਾਵਨਾਵਾਂ ਦੀ ਕਦਰ ਕਰਨਾ ਅਤੇ ਸ਼ਰਧਾ ਦਾ ਪ੍ਰਗਟਾਵਾ ਹੈ | ਅਜਿਹਾ ਕਰਕੇ ਉਨ੍ਹਾਂ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਪ੍ਰਤੀ ਅਕੀਦਤ ਰਾਹੀਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ | ਉਨ੍ਹਾਂ ਕਿਹਾ ਕਿ ਦਿੱਲੀ, ਹਰਿਆਣਾ ਅਤੇ ਹਿਮਾਚਲ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਇਸ ਨਾਲ ਬੇਹੱਦ ਸੌਖ ਹੋਵੇਗੀ | ਸੰਤ ਦਲਜੀਤ ਸਿੰਘ ਸ਼ਿਕਾਗੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪ੍ਰਸੰਸਾ ਕੀਤੀ ਅਤੇ ਭਾਰਤ ਦੇ ਹਰ ਸੂਬੇ ਨੂੰ ਰੇਲ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਨਾਲ ਜੋੜਨ ਦਾ ਸੁਝਾਅ ਵੀ ਦਿੱਤਾ |