ਹਰਸਿਮਰਤ ਨੇ ਬੰਦੀ ਸਿੰਘਾਂ ਦਾ ਮੁੱਦਾ ਪਹਿਲਾਂ ਕਿਉਂ ਨਾ ਚੁੱਕਿਆ: ਗਰੇਵਾਲ

ਹਰਸਿਮਰਤ ਨੇ ਬੰਦੀ ਸਿੰਘਾਂ ਦਾ ਮੁੱਦਾ ਪਹਿਲਾਂ ਕਿਉਂ ਨਾ ਚੁੱਕਿਆ: ਗਰੇਵਾਲ

ਰਾਜਪੁਰਾ- ਭਾਜਪਾ ਦੇ ਕੌਮੀ ਬੁਲਾਰੇ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਭਾਈਵਾਲ ਹੁੰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਕਿਉਂ ਨਹੀਂ ਉਠਾਇਆ ਗਿਆ ਜਿਹੜਾ ਕਿ ਉਹ ਹੁਣ ਮੰਤਰੀ ਮੰਡਲ ਤੋਂ ਬਾਹਰ ਹੋਣ ਤੇ ਅਕਾਲੀ ਭਾਜਪਾ ਗੱਠਜੋੜ ਟੁੱਟਣ ਮਗਰੋਂ ਚੁੱਕ ਰਹੇ ਹਨ। ਇੱਥੇ ਉਹ ਕੇਂਦਰੀ ਬਜਟ ਦੀਆਂ ਵਿਸ਼ੇਸ਼ਤਾਵਾਂ ਦੱਸਣ ਲਈ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰਾਏ ਜਾਂਦੇ ਪ੍ਰੋਫਾਰਮੇ ਭਰਨ ਲਈ ਭਾਜਪਾ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੈਂਬਰ ਬਣਾਉਣ ਲਈ ਪੰਜਾਬ ਦਾ ਪੂਰਾ ਹੱਕ ਹੈ। ਚੰਡੀਗੜ੍ਹ ਤੇ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ ਬਰਕਰਾਰ ਰਹੇਗਾ।