ਹੋਲਾ ਮਹੱਲਾ ਦੇ ਮੱਦੇਨਜ਼ਰ ਗੁਰੂ ਨਗਰੀ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ

ਹੋਲਾ ਮਹੱਲਾ ਦੇ ਮੱਦੇਨਜ਼ਰ ਗੁਰੂ ਨਗਰੀ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਆਨੰਦਪੁਰ ਸਾਹਿਬ – ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮਾਰਗਾਂ ਤੇ ਵਿਆਪਕ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਹੋਲਾ ਮਹੱਲਾ ਤੋ ਪਹਿਲਾ ਸੁਰੂ ਕੀਤੀ ਇਸ ਵਿਸੇਸ਼ ਮੁਹਿੰਮ ਵਿੱਚ ਵੱਖ ਵੱਖ ਸਮਾਜ ਸੇਵੀ ਸੰਗਠਨਾਂ, ਪਤਵੰਤਿਆਂ, ਕਲੱਬਾਂ ਤੇ ਸੰਸਥਾਵਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਸਰਸਾ ਨੰਗਲ ਤੋਂ ਨੰਗਲ ਤੱਕ ਵੱਖ ਵੱਖ ਥਾਵਾਂ ਤੇ ਵੱਡੀ ਗਿਣਤੀ ਨੌਜਵਾਨ ਟਰੈਕਟਰ-ਟਰਾਲੀਆਂ ਨਾਲ ਸੜਕਾਂ ਦੇ ਆਲੇ ਦੁਆਲੇ ਲੱਗੇ ਗੰਦਗੀ ਦੀ ਢੇਰ ਚੁੱਕ ਰਹੇ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਦਾ ਤਿਉਹਾਰ ਵਿਸ਼ਵ ਪ੍ਰਸਿੱਧ ਹੈ, ਦੇਸ਼ ਵਿਦੇਸ਼ ਤੋ ਲੱਖਾਂ ਸੰਗਤ ਇੱਥੇ ਨਤਮਸਤਕ ਹੋਣ ਲਈ ਪੁੱਜਦੀ ਹੈ। ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਇਸ ਮੁਹਿੰਮ ਦੀ ਸੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜ ਪਿਆਰਾ ਪਾਰਕ ਨੂੰ ਲਿਸ਼ਕਾਇਆ ਜਾ ਰਿਹਾ ਹੈ, ਸੜਕਾਂ ਦੇ ਰੋਸ਼ਨੀ, ਸ਼ਰਧਾਲੂਆਂ ਲਈ ਪੀਣ ਵਾਲਾ ਸਾਫ ਪਾਣੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹੇ, ਡਾ.ਸੰਜੀਵ ਗੌਤਮ, ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਜਸਪਾਲ ਸਿੰਘ ਢਾਹੇ, ਦੀਪਕ ਸੋਨੀ ਭਨੂਪਲੀ ਆਦਿ ਹਾਜ਼ਰ ਸਨ।