1986 ਸਾਕਾ ਨਕੋਦਰ ਦੇ ਸ਼ਹੀਦਾਂ ਦਾ 38ਵਾਂ ਸ਼ਹੀਦੀ ਦਿਹਾੜਾ ਦੇਸ਼ਾਂ ਵਿਦੇਸ਼ਾਂ ’ਚ ਮਨਾਇਆ ਜਾਵੇਗਾ

1986 ਸਾਕਾ ਨਕੋਦਰ ਦੇ ਸ਼ਹੀਦਾਂ ਦਾ 38ਵਾਂ ਸ਼ਹੀਦੀ ਦਿਹਾੜਾ ਦੇਸ਼ਾਂ ਵਿਦੇਸ਼ਾਂ ’ਚ ਮਨਾਇਆ ਜਾਵੇਗਾ

ਕੈਲੀਫੋਰਨੀਆ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਨਕੋਦਰ ਵਿਖੇ 4 ਫਰਵਰੀ 1986 ਨੂੰ ਸ਼ਹਾਦਤਾਂ ਦੀ ਦਾਤ ਪ੍ਰਾਪਤ ਕਰਨ ਵਾਲੇ ਸਾਕਾ ਨਕੋਦਰ ਦੇ ਸ਼ਹੀਦ ਸਿੰਘਾਂ – ਸ਼ਹੀਦ ਭਾਈ ਰਵਿੰਦਰ ਸਿੰਘ, ਸ਼ਹੀਦ ਭਾਈ ਹਰਮਿੰਦਰ ਸਿੰਘ, ਸ਼ਹੀਦ ਭਾਈ ਬਲਧੀਰ ਸਿੰਘ ਅਤੇ ਸ਼ਹੀਦ ਭਾਈ ਝਲਮਣ ਸਿੰਘ ਦੇ 38ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ, 2 ਫ਼ਰਵਰੀ ਦਿਨ ਸ਼ੁੱਕਰਵਾਰ ਸਵੇਰ 9:30 ਵਜੇ ਗੁਰਦਵਾਰਾ ਸਾਹਿਬ ਫਰੀਮੌਂਟ, ਕੈਲੀਫ਼ੋਰਨੀਆ ਵਿਖੇ ਅਰੰਭ ਹੋਣਗੇ ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ, ਅਰਦਾਸ ਅਤੇ ਸ਼ਹੀਦੀ ਸਮਾਗਮ 4 ਫ਼ਰਵਰੀ ਦਿਨ ਐਤਵਾਰ ਹੋਣਗੇ। ਸਮੂਹ ਮਾਈ ਭਾਈ ਨੂੰ ਬੇਨਤੀ ਹੈ ਕਿ ਪੰਥ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕਰਨ ਲਈ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਿਲ ਹੋਕੇ ਗੁਰੂ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ
ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਭਾਈ ਝਿਲਮਣ ਸਿੰਘ ਜੀ ਗੋਰਸੀਆਂ ਅਤੇ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ ਦੇ 38ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਦਿਹਾੜੇ ਦੀਆਂ ਸੰਗਤਾਂ ਨੂੰ ਸਤਿਕਾਰ ਸਹਿਤ ਸੱਦਾ ਦਿੰਦੇ ਹਾਂ। ਇਨ੍ਹਾਂ ਬਹਾਦਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਨ੍ਹਾਂ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅਤੇ ਯਾਦ ਕਰਨ ਲਈ ਆਪਣੇ ਪਰਿਵਾਰ ਸਮੇਤ ਹਾਜ਼ਰ ਹੋਵੋ।