61 ਹਜ਼ਾਰ ਵਿਅਕਤੀ ਅੰਮ੍ਰਿਤਧਾਰੀ ਬਣਾਏ: ਹਰਜਿੰਦਰ ਧਾਮੀ

61 ਹਜ਼ਾਰ ਵਿਅਕਤੀ ਅੰਮ੍ਰਿਤਧਾਰੀ ਬਣਾਏ: ਹਰਜਿੰਦਰ ਧਾਮੀ

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਕਿ ਬੀਤੇ 10 ਮਹੀਨਿਆਂ ਦੌਰਾਨ ਧਰਮ ਪ੍ਰਚਾਰ ਲਹਿਰ ਤਹਿਤ ਲਗਪਗ 61 ਹਜ਼ਾਰ ਵਿਅਕਤੀਆਂ ਨੂੰ ਅੰਮ੍ਰਿਤ ਛਕਾ ਕੇ ਅੰਮ੍ਰਿਤਧਾਰੀ ਬਣਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਦੇ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਦੀ ਸਿੰਘਾਂ ਦੇ ਕੇਸਾਂ ਵਿਚ ਮਦਦ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਵਜੋਂ ਹੁਣ ਤੱਕ 1.37 ਕਰੋੜ ਰੁਪਏ ਖਰਚੇ ਗਏ ਹਨ। ਕਿਸਾਨ ਸੰਘਰਸ਼ ਦੌਰਾਨ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ 2.85 ਕਰੋੜ ਰੁਪਏ, ਧਰਮੀ ਫ਼ੌਜੀਆਂ ਨੂੰ 8.85 ਕਰੋੜ ਰੁਪਏ, ਕੈਂਸਰ ਪੀੜਤਾਂ ਨੂੰ 31.91 ਕਰੋੜ ਰੁਪਏ, ਜੋਧਪੁਰ ਨਜ਼ਰਬੰਦ ਰਹੇ ਸਿੰਘਾਂ ਲਈ 2.42 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।