ਕੈਲੀਫੋਰਨੀਆ ਦੇ ਕਈ ਸ਼ਹਿਰਾਂ ਵਿੱਚ ਸਿੱਖ ਭਾਈਚਾਰੇ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਕੱਢੇ

ਕੈਲੀਫੋਰਨੀਆ ਦੇ ਕਈ ਸ਼ਹਿਰਾਂ ਵਿੱਚ ਸਿੱਖ ਭਾਈਚਾਰੇ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਕੱਢੇ

ਬੀਤੇ ਐਤਵਾਰ ਕੈਲੀਫੋਰਨੀਆ ਦੇ ਕਈ ਸ਼ਹਿਰਾਂ ਵਿੱਚ ਸਿੱਖ ਭਾਈਚਾਰੇ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਕੱਢੇ ਗਏ। ਨਗਰ ਕੀਰਤਨਾਂ ਦੀ ਜਾਣਕਾਰੀ ਮਿਲਣ ’ਤੇ ਕਾਂਗਰਸਮੈਨ ਡੇਵਿਡ ਵਾਲਾਡਿਓ ਨੇ ਸੰਪੂਰਨ ਭਾਈਚਾਰੇ ਅਤੇ ਕੌਮ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।


ਕਾਂਗਰਸਮੈਨ ਵਾਲਾਡਿਓ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਸਭ ਲੋਕ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਪੂਰੇ ਚਾਅ ਅਤੇ ਸੁਰੱਖਿਅਤ ਢੰਗ ਨਾਲ ਮਨਾਉਣਗੇ। ਉਹਨਾਂ ਕਿਹਾ ਕਿ ਇਨ੍ਹਾਂ ਮਹੱਤਵਪੂਰਨ ਦਿਨਾਂ ਤੇ ਲੋਕ ਆਪਣੇ ਗੁਰੂ ਨੂੰ ਯਾਦ ਕਰਦੇ ਹਨ ਅਤੇ ਗੁਰੂ ਦੀ ਸਿੱਖਿਆ ਲੈ ਚੰਗਾ ਸਮਾਜ ਉਸਾਰਨ ਵਿੱਚ ਮਦਦਗਾਰ ਹੋ ਸਕਦੇ ਹਨ। ਉਹਨਾਂ ਕਿਹਾ ਕਿ ਅਮਰੀਕਾ ਦੀ ਕਾਂਗਰਸ ਵਿੱਚ ਸਿੱਖ ਕੌਮ ਦੀ ਅਗਵਾਈ ਕਰਨ ਵਿੱਚ ਉਹ ਬਹੁਤ ਮਾਨ ਮਹਿਸੂਸ ਕਰਦੇ।