ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਥਾਪਿਆ

ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਥਾਪਿਆ

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤੀ-ਅਮਰੀਕੀ ਕਾਰੋਬਾਰੀ ਆਗੂ ਅਜੈ ਬੰਗਾ (63) ਨੂੰ ਵਿਸ਼ਵ ਬੈਂਕ ਦਾ ਮੁਖੀ ਨਾਮਜ਼ਦ ਕੀਤਾ ਹੈ। ਉਨ੍ਹਾਂ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਕਿਹਾ, ‘ਅਜੈ ਬੰਗਾ ਵਿੱਚ ਅਜਿਹੀਆਂ ਸਾਰੀਆਂ ਖੂਬੀਆਂ ਮੌਜੂਦ ਹਨ ਕਿ ਉਹ ਸੰਕਟ ਦੇ ਇਸ ਸਮੇਂ ਵਿੱਚ ਵਿਸ਼ਵ ਬੈਂਕ ਦੀ ਅਗਵਾਈ ਕਰ ਸਕੇ।’ ਮੌਜੂਦਾ ਸਮੇਂ ਅਜੈ ਬੰਗਾ ਜਨਰਲ ਐਟਲਾਂਟਿਕ ਕੰਪਨੀ ਦੇ ਉਪ ਚੇਅਰਮੈਨ ਹਨ। ਉਹ ਮਾਸਟਰਕਾਰਡ ਦੇ ਸੀਈਓ ਤੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਅਜੈ ਬੰਗਾ ਨੂੰ ਸਾਲ 2016 ਵਿੱਚ ਪਦਮ ਸ੍ਰੀ ਐਵਾਰਡ ਨਾਲ ਸਨਮਾਨਿਆ ਗਿਆ ਸੀ।