ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ। ਅੱਜ ਅੰਮ੍ਰਿਤਸਰ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਦੱਸਿਆ ਕਿ ਕਮੇਟੀ ਵਲੋਂ ਸਿੱਖ ਬੱਚਿਆਂ ਦੇ ਵਿਦੇਸ਼ਾਂ ਵੱਲ ਰੁਝਾਨ ਦੇ ਮੱਦੇਨਜ਼ਰ 25 ਵਿਦਿਆਰਥੀਆਂ ਨੂੰ ਸਿਵਲ ਸਰਵਿਸਿਜ਼ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।