ਜਮਹੂਰੀ ਢਾਂਚੇ ਨੂੰ ਨੁਕਸਾਨ ਪਹੁੰਚਾ ਰਹੀ ਹੈ ਕੇਂਦਰ ਸਰਕਾਰ: ਰਾਘਵ ਚੱਢਾ

ਜਮਹੂਰੀ ਢਾਂਚੇ ਨੂੰ ਨੁਕਸਾਨ ਪਹੁੰਚਾ ਰਹੀ ਹੈ ਕੇਂਦਰ ਸਰਕਾਰ: ਰਾਘਵ ਚੱਢਾ

ਚੰਡੀਗੜ੍ਹ : ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਦੇਸ਼ ਦੀ ਲੋਕਤੰਤਰੀ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਿਸ ਵਿਰੋਧੀ ਪਾਰਟੀ ਨੂੰ ਮਜ਼ਬੂਤ ਸਮਝਦੀ ਹੈ, ਉਸ ਦੇ ਆਗੂਆਂ ਖ਼ਿਲਾਫ਼ ਸੀਬੀਆਈ ਤੇ ਈਡੀ ਦੇ ਛਾਪੇ ਮਾਰ ਕੇ ਗ੍ਰਿਫ਼ਤਾਰ ਕਰ ਲੈਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਮੋਦੀ ਸਰਕਾਰ ਦੇਸ਼ ਦੀ ਵਿਰੋਧੀ ਧਿਰ ਨੂੰ ਖਤਮ ਕਰਨਾ ਚਾਹੁੰਦੀ ਹੈ। ਇਹੀ ਕਾਰਨ ਹੈ ਕਿ ਸਾਜ਼ਿਸ਼ ਤਹਿਤ ਸਿਰਫ਼ ਵਿਰੋਧੀ ਪਾਰਟੀਆਂ ਦੇ ਆਗੂਆਂ ’ਤੇ ਹੀ ਸੀਬੀਆਈ-ਈਡੀ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਦੇਸ਼ ਦਾ ਲੋਕਤੰਤਰ ਖ਼ਤਰੇ ਵਿੱਚ ਹੈ। ਸ੍ਰੀ ਚੱਢਾ ਨੇ ਕਿਹਾ ਕਿ 2014 ਤੋਂ ਹੁਣ ਤੱਕ ਸੀਬੀਆਈ ਵੱਲੋਂ 95 ਫ਼ੀਸਦ ਕੇਸ ਵਿਰੋਧੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਹਨ।