ਚੱਕਰਾਂ ’ਚ ਆਰਾਮ ਲਈ ਲਾਭਦਾਇਕ ਐ ਸੌਂਫ਼

ਚੱਕਰਾਂ ’ਚ ਆਰਾਮ ਲਈ ਲਾਭਦਾਇਕ ਐ ਸੌਂਫ਼

ਗਲੇ ਦੀ ਖਰਾਬੀ ਅਤੇ ਖੱਟੇ ਡਕਾਰ ਆਉਂਦੇ ਹੋਣ ਤਾਂ ਇੱਕ ਚਮਚ ਸੌਂਫ ਇੱਕ ਕੱਪ ਪਾਣੀ ਵਿੱਚ ਉਬਾਲ ਕੇ ਥੋੜ੍ਹੀ ਜਿਹੀ ਮਿਸ਼ਰੀ ਮਿਲਾ ਕੇ ਪੀਣ ਨਾਲ ਇੱਕ-ਦੋ ਦਿਨਾਂ ਵਿੱਚ ਅਰਾਮ ਆ ਜਾਂਦਾ ਹੈ। ਇਹ ਦਿਮਾਗੀ ਕਮਜ਼ੋਰੀ ਅਤੇ ਸਰੀਰਕ ਕਮਜ਼ੋਰੀ ਦੂਰ ਕਰਦੀ ਹੈ। ਕਮਜ਼ੋਰੀ ਕਾਰਨ ਚੱਕਰ ਆਉਂਦੇ ਹੋਣ ਤਾਂ ਸੌਂਫ ਕਿਸੇ ਵੀ ਤਰ੍ਹਾਂ ਖਾਧੀ ਲਾਭਕਾਰੀ ਹੈ।
ਇਸ ਦੀ ਨਿਰੰਤਰ ਵਰਤੋਂ ਨਾਲ ਅੱਖਾਂ ਦੀ ਰੌਂਸ਼ਨੀ ਤੇਜ਼ ਹੁੰਦੀ ਹੈ। ਜੇਕਰ ਪੇਟ ਵਿੱਚ ਦਰਦ ਹੋ ਜਾਵੇ ਤਾਂ ਇੱਕ-ਡੇਢ ਚਮਚ ਸੌਂਫ ਤਵੇ ‘ਤੇ ਭੁੰਨ੍ਹ ਕੇ ਚਬਾ ਕੇ ਖਾਵੋ। ਮਿੰਟਾਂ ਵਿੱਚ ਦਰਦ ਠੀਕ ਹੋ ਜਾਵੇਗਾ। ਸੰਗ੍ਰਿਹਣੀ ਦੇ ਰੋਗੀ ਭੁੰਨੀ ਹੋਈ ਸੌਂਫ ਖਾਣਾ ਖਾਣ ਤੋਂ ਬਾਅਦ ਰੋਜ਼ਾਨਾ ਚਬਾ-ਚਬਾ ਕੇ ਖਾਣ ਤਾਂ ਬਹੁਤ ਫਾਇਦਾ ਹੁੰਦਾ ਹੈ। ਇਸ ਦਾ ਇਸਤੇਮਾਲ ਹਰ ਆਮ ਆਦਮੀ ਨੂੰ ਵੀ ਕਰਨਾ ਚਾਹੀਦਾ ਹੈ। ਇਸ ਨਾਲ ਅਨੇਕਾਂ ਪੇਟ ਦੀਆਂ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।