ਗੁਜਰਾਤ: ਮੋਦੀ ਤੇ ਅਲਬਨੀਜ਼ ਨੇ ਸਟੇਡੀਅਮ ਵਿੱਚ ਬੈਠ ਕੇ ਵੇਖਿਆ ਟੈਸਟ ਮੈਚ

ਗੁਜਰਾਤ: ਮੋਦੀ ਤੇ ਅਲਬਨੀਜ਼ ਨੇ ਸਟੇਡੀਅਮ ਵਿੱਚ ਬੈਠ ਕੇ ਵੇਖਿਆ ਟੈਸਟ ਮੈਚ

ਅਹਿਮਦਾਬਾਦ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਆਸਟਰੇਲਿਆਈ ਹਮਰੁਤਬਾ ਐਂਥਨੀ ਅਲਬਨੀਜ਼ ਭਾਰਤ ਅਤੇ ਆਸਟਰੇਲੀਆ ਵਿਚਾਲੇ ਚੌਥੇ ਅਤੇ ਆਖਰੀ ਕ੍ਰਿਕਟ ਟੈਸਟ ਮੈਚ ਦੀ ਸ਼ੁਰੂਆਤ ਤੋਂ ਪਹਿਲਾਂ ਅੱਜ ਸਵੇਰੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਪਹੁੰਚੇ ਅਤੇ ਦੋਵਾਂ ਨੇ ਗੋਲਫ ਕਾਰਟ ਵਿੱਚ ਬੈਠ ਕੇ ਸਟੇਡੀਅਮ ਦਾ ਗੇੜਾ ਮਾਰਿਆ। ਸ੍ਰੀ ਮੋਦੀ ਅਤੇ ਅਲਬਨੀਜ਼ ਨੇ ਕ੍ਰਮਵਾਰ ਆਪਣੇ ਦੇਸ਼ ਦੀ ਕ੍ਰਿਕਟ ਟੀਮਾਂ ਦੇ ਕਪਤਾਨ ਰੋਹਿਤ ਸ਼ਰਮਾ ਤੇ ਸਟੀਵ ਸਮਿਥ ਨੂੰ ਟੈਸਟ ਕੈਪਸ ਸੌਂਪੀਆਂ। ਗੋਲਫ ਕਾਰਟ ’ਤੇ ਪਹੁੰਚੇ ਮੋਦੀ ਤੇ ਅਲਬਨੀਜ਼ ਦਾ ਟੈਸਟ ਮੈਚ ਦੇਖਣ ਲਈ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ’ਚ ਪਹੁੰਚੇ ਹਜ਼ਾਰਾਂ ਕ੍ਰਿਕਟ ਪ੍ਰਸ਼ੰਸਕਾਂ ਨੇ ਤਾੜੀਆਂ ਨਾਲ ਸਵਾਗਤ ਕੀਤਾ। ਮੋਦੀ ਤੇ ਅਲਬਨੀਜ਼ ਨੇ ਦੋਵਾਂ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਤੇ ਭਾਰਤ ਅਤੇ ਆਸਟਰੇਲੀਆ ਦੇ ਰਾਸ਼ਟਰੀ ਗੀਤਾਂ ਸਮੇਂ ਉਹ ਖਿਡਾਰੀਆਂ ਦੇ ਨਾਲ ਖੜ੍ਹੇ ਹੋਏ। ਉਨ੍ਹਾਂ ਨਰਿੰਦਰ ਮੋਦੀ ਸਟੇਡੀਅਮ ’ਚ ‘ਹਾਲ ਆਫ ਫੇਮ ਮਿਊਜ਼ੀਅਮ’ ਦਾ ਵੀ ਦੌਰਾ ਕੀਤਾ।