ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਮੁਕੰਮਲ

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਮੁਕੰਮਲ

ਅੰਮ੍ਰਿਤਸਰ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ 11 ਤੋਂ 14 ਮਾਰਚ ਤੱਕ ਮਨਾਈ ਜਾਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਗੁਰਦੁਆਰਾ ਸ਼ਹੀਦ ਨਿਹੰਗ ਬਾਬਾ ਗੁਰਬਖਸ਼ ਸਿੰਘ ਵਿੱਚ ਅੱਜ ਅਖੰਡ ਪਾਠ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ 12 ਮਾਰਚ ਨੂੰ ਪੈਣਗੇ।

ਇਸੇ ਤਰ੍ਹਾਂ ਮੁੱਖ ਸਮਾਗਮ ਸਬੰਧੀ ਲਈ 12 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਆਰੰਭ ਹੋ ਕੇ 14 ਮਾਰਚ ਨੂੰ ਭੋਗ ਪੈਣਗੇ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ 11 ਮਾਰਚ ਨੂੰ ਛਾਉਣੀ ਬੁੱਢਾ ਦਲ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਾਰਾ ਦਿਨ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਗੁਰਮਤਿ ਸਮਾਗਮ ਹੋਵੇਗਾ ਅਤੇ ਸ਼ਾਮ ਨੂੰ ਰੈਣ ਸਬਾਈ ਕੀਰਤਨ ਹੋਵੇਗਾ। ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿੱਚ ਅਖੰਡ ਪਾਠ ਆਰੰਭ ਹੋਵੇਗਾ।ਜਿਨ੍ਹਾਂ ਦੇ ਭੋਗ 13 ਮਾਰਚ ਨੂੰ ਪੈਣਗੇ। 12 ਮਾਰਚ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਗੁ: ਸ਼ਹੀਦ ਨਿਹੰਗ ਸਿੰਘ ਬਾਬਾ ਗੁਰਬਖਸ਼ ਸਿੰਘ ਜੀ ਤੋਂ ਸ਼ਹੀਦੀ ਫਤਿਹ ਮਾਰਚ ਦੀ ਅਰੰਭਤਾ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨ ਨਗਾਰਿਆਂ ਦੀ ਤਾਬਿਆ ਵਿਚ ਹੋਵੇਗੀ। ਸ਼ਾਮ ਨੂੰ ਇੰਟਰਨੈਸ਼ਨਲ ਗਤਕਾ ਮੁਕਾਬਲੇ ਗੁ: ਬੁਰਜ ਸਾਹਿਬ ਵਿੱਚ ਹੋਣਗੇ।

ਉਨ੍ਹਾਂ ਦੱਸਿਆ ਕਿ 13 ਮਾਰਚ ਨੂੰ ਸ਼ਾਮ ਅਕਾਲੀ ਫੂਲਾ ਸਿੰਘ ਦੇ ਜੀਵਨ ਅਧਾਰਿਤ ਲਾਈਟ ਐਂਡ ਸਾਊਂਡ ਦਾ ਪ੍ਰੋਗਰਾਮ ਹੋਵੇਗਾ।14 ਮਾਰਚ ਨੂੰ ਸਵੇਰੇ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿੱਚ ਮੁੱਖ ਗੁਰਮਤਿ ਸਮਾਗਮ ਅਰੰਭ ਹੋਣਗੇ।