ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ

ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਮੌਕੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਸੁਖਮਨੀ ਸਾਹਿਬ ਦੇ ਜਾਪ ਅਤੇ ਸ਼ਬਦ ਕੀਰਤਨ ਸਮਾਗਮ ਹੋਏੇ ਜਿਸ ਵਿਚ ਪੰਜਾਬ ਭਰ ਦੀਆਂ 75 ਸੁਸਾਇਟੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੀਬੀਆਂ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਅਕਾਲੀ ਬਾਬਾ ਫੂਲਾ ਸਿੰਘ ਦੇ 200 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਹੋ ਰਹੇ ਹਨ। 12 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਵੇਰੇ ਨੌਂ ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼ਹੀਦੀ ਫਤਿਹ ਮਾਰਚ ਆਰੰਭ ਹੋਵੇਗਾ। ਸੁਖਮਨੀ ਸੇਵਾ ਸੁਸਾਇਟੀਆਂ ਵਿੱਚ ਸ਼ਾਮਲ ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਗੁਰਸ਼ਰਨ ਕੌਰ, ਬੀਬੀ ਤੇਜ ਕੌਰ, ਬੀਬੀ ਦੇਵਿੰਦਰ ਕੌਰ, ਗੁਰਦੀਪ ਸਿੰਘ ਸਲੂਜਾ ਅਤੇ ਸਾਰੀਆਂ ਸੁਸਾਇਟੀਆਂ ਦੀਆਂ ਮੁਖੀ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ।