ਰਾਜੌਰੀ ਗੁਰਦੁਆਰੇ ’ਚ ਗੁਰੂ ਨਾਨਕ ਦੇਵ ਨੂੰ ਸਮਰਪਿਤ ਪੁਸਤਕ ਰਿਲੀਜ਼

ਰਾਜੌਰੀ ਗੁਰਦੁਆਰੇ ’ਚ ਗੁਰੂ ਨਾਨਕ ਦੇਵ ਨੂੰ ਸਮਰਪਿਤ ਪੁਸਤਕ ਰਿਲੀਜ਼

ਪੁਸਤਕ ਰਿਲੀਜ਼ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ।
ਨਵੀਂ ਦਿੱਲੀ- ਕਥਾਵਾਚਕ ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਗੁਰੂ ਨਾਨਕ ਉਦਾਸੀ ਦੱਪਰਨਾ’ ਅੱਜ ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਗੁਰਦੁਆਰੇ ਦੇ ਪ੍ਰਧਾਨ ਹਰਮਨਜੀਤ ਸਿੰਘ ਵੱਲੋਂ ਰਿਲੀਜ਼ ਕੀਤੀ ਗਈ। ਇਸ ਮੌਕੇ ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਹਰਬੰਸ ਸਿੰਘ ਭਾਟੀਆ ਅਤੇ ਬੀਬੀ ਹਰਦਿਆਲ ਕੌਰ ਵੀ ਹਾਜ਼ਰ ਸਨ। ਇਸ ਦੌਰਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਇਹ ਪੁਸਤਕ ਗੁਰਬਖਸ਼ ਸਿੰਘ ਗੁਲਸ਼ਨ ਵੱਲੋਂ ਤਿਆਰ ਕੀਤੀ ਗਈ ਹੈ, ਜਿਸ ਵਿਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਾਖੀਆਂ ਦਾ ਵਿਖਿਆਨ ਕੀਤਾ ਗਿਆ ਹੈ| ਉਨ੍ਹਾਂ ਕਿਹਾ ਕਿ ਗੁਰਦੁਆਰਾ ਰਾਜੌਰੀ ਗਾਰਡਨ ਸਿੰਘ ਸਭਾ ਕਮੇਟੀ ਇਸ ਪੁਸਤਕ ਦੀਆਂ 200 ਕਾਪੀਆਂ ਲੈ ਕੇ ਸੰਗਤ ਲਈ ਲਾਇਬਰੇਰੀ ਵਿੱਚ ਰੱਖੇਗੀ।