ਅੰਮ੍ਰਿਤਪਾਲ ਸਿੰਘ ਦਾ ਚਾਚਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ

ਅੰਮ੍ਰਿਤਪਾਲ ਸਿੰਘ ਦਾ ਚਾਚਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ

ਅੰਮ੍ਰਿਤਪਾਲ ਦੇ ਚਾਰ ਹੋਰ ਸਾਥੀ ਡਿਬਰੂਗੜ੍ਹ ਜੇਲ੍ਹ ਲਿਆਂਦੇ
ਡਿਬਰੂਗੜ੍ਹ : ਪੰਜਾਬ ਪੁਲੀਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੱਜ ਸਵੇਰੇ ਆਸਾਮ ਲਿਆਂਦਾ। ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਰਜੀਤ ਸਿੰਘ ਨੂੰ ਗੁਹਾਟੀ ਤੋਂ ਸੜਕ ਰਾਹੀਂ ਡਿਬਰੂਗੜ੍ਹ ਜੇਲ੍ਹ ਲਿਆਂਦਾ ਗਿਆ। ਉਹ ਅੰਮ੍ਰਿਤਪਾਲ ਦੇ ‘ਵਾਰਿਸ ਪੰਜਾਬ ਦੇ’ ਗਰੁੱਪ ਨਾਲ ਜੁੜਿਆ ਪੰਜਵਾਂ ਵਿਅਕਤੀ ਹੈ, ਜਿਸ ਨੂੰ ਉੱਤਰ-ਪੂਰਬੀ ਰਾਜ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰਜੀਤ ਸਿੰਘ ਨੂੰ ਸੱਤ ਸੁਰੱਖਿਆ ਵਾਹਨਾਂ ਦੇ ਕਾਫਲੇ ਵਿੱਚ ਗੁਹਾਟੀ ਹਵਾਈ ਅੱਡੇ ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਲਿਆਂਦਾ ਗਿਆ, ਜਿੱਥੇ ਉਸ ਨੂੰ ਸਵੇਰੇ 7.10 ਵਜੇ ਬੰਦ ਕੀਤਾ ਗਿਆ।