ਪੰਜਾਬ ਵਿਧਾਨ ਸਭਾ: ਕਾਂਗਰਸੀ ਵਿਧਾਇਕਾਂ ਨੇ ਰਾਜ ਦੀ ਕਾਨੂੰਨ ਵਿਵਸਥਾ ’ਤੇ ਬਹਿਸ ਦੀ ਮੰਗ ਰੱਦ ਹੋਣ ਕਾਰਨ ਸਦਨ ’ਚੋਂ ਵਾਕਆਊਟ ਕੀਤਾ

ਪੰਜਾਬ ਵਿਧਾਨ ਸਭਾ: ਕਾਂਗਰਸੀ ਵਿਧਾਇਕਾਂ ਨੇ ਰਾਜ ਦੀ ਕਾਨੂੰਨ ਵਿਵਸਥਾ ’ਤੇ ਬਹਿਸ ਦੀ ਮੰਗ ਰੱਦ ਹੋਣ ਕਾਰਨ ਸਦਨ ’ਚੋਂ ਵਾਕਆਊਟ ਕੀਤਾ

ਚੰਡੀਗੜ੍ਹ- ਜਿਵੇਂ ਹੀ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵਿਛੜਿਆਂ ਨੂੰ ਸ਼ਰਧਾਂਜਲੀ ਦੇਣ ਬਾਅਦ ਮੁੜ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਕਾਨੂੰਨ ਵਿਵਸਥਾ ’ਤੇ ਬਹਿਸ ਕਰਨ ਦੀ ਮੰਗ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਸ ਬਾਰੇ ਮਤੇ ਨੂੰ ਨਾਮਨਜ਼ੂਰ ਕਰਨ ਤੋਂ ਬਾਅਦ ਕਾਂਗਰਸੀ ਵਿਧਾਇਕ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ਦੇ ਵਿਚੋ ਵਿੱਚ ਆ ਗਏ ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ ਹੋਈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੀਕਰ ਨੂੰ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਉਣ ਦੀ ਇਜਾਜ਼ਤ ਦੇਣ ਲਈ ਕਿਹਾ। ਉਨ੍ਹਾਂ ਸਪੀਕਰ ’ਤੇ ਸਰਕਾਰ ਦੇ ਹੁਕਮ ਮੁਤਾਬਕ ਚੱਲਣ ਦਾ ਦੋਸ਼ ਲਗਾਇਆ। ਕਾਂਗਰਸੀ ਵਿਧਾਇਕਾਂ ਨੇ 45 ਮਿੰਟ ਤੱਕ ਸਦਨ ​​’ਚ ਨਾਅਰੇਬਾਜ਼ੀ ਕਰਨ ਤੋਂ ਬਾਅਦ ਵਾਕਆਊਟ ਕਰ ਦਿੱਤਾ।