ਪੰਜਾਬ ਵਿੱਚ ਸਿੱਖਾਂ ਦੀ ਨਾਗਰਿਕ ਸੁਤੰਤਰਤਾ ਨਾਲ ਕੀਤਾ ਜਾ ਰਿਹਾ ਧੱਕਾ ਵੱਡੀ ਚਿੰਤਾ ਦਾ ਵਿਸ਼ਾ : ਡਾ: ਇਕਤਦਾਰ ਚੀਮਾ

ਪੰਜਾਬ ਵਿੱਚ ਸਿੱਖਾਂ ਦੀ ਨਾਗਰਿਕ ਸੁਤੰਤਰਤਾ ਨਾਲ ਕੀਤਾ ਜਾ ਰਿਹਾ ਧੱਕਾ ਵੱਡੀ ਚਿੰਤਾ ਦਾ ਵਿਸ਼ਾ : ਡਾ: ਇਕਤਦਾਰ ਚੀਮਾ

ਯੂਨਾਈਟਡ ਨੇਸ਼ਨ/ਨਿਊਯਾਰਕ : ਸੰਯੁਕਤ ਰਾਸ਼ਟਰ ਗਲੋਬਲ ਸਟੀਅਰਿੰਗ ਕਮੇਟੀ ਦੇ ਮੈਂਬਰ ਡਾ: ਇਕਤਦਾਰ ਚੀਮਾ ਨੇ ਸੰਯੁਕਤ ਰਾਸ਼ਟਰ ਦੇ ਵੱਖ-ਵੱਖ ਰਿਪੋਰਟਰ ਅਤੇ ਸੰਯੁਕਤ ਰਾਸ਼ਟਰ ਦਫਤਰਾਂ ਨੂੰ ਪੰਜਾਬ ਦੀ ਸਥਿਤੀ ਬਾਰੇ ਆਪਣੀਆਂ ਚਿੰਤਾਵਾਂ ਦੱਸਦਿਆਂ ਕਿਹਾ ਪੰਜਾਬ ਵਿੱਚ ਸਿੱਖਾਂ ਦੀ ਨਾਗਰਿਕ ਸੁਤੰਤਰਤਾ ਨਾਲ ਕੀਤਾ ਜਾ ਰਿਹਾ ਧੱਕਾ ਵੱਡੀ ਚਿੰਤਾਂ ਦਾ ਵਿਸ਼ਾ ਹੈ। ਉਨ੍ਹਾਂ ਨੇ ਇਸੇ ਧੱਕੇ ਨੂੰ ਵੱਖ ਵੱਖ ਫੋਰਮ ਉਪਰ ਉਜਾਗਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਚਾਰਾਂ ਦੇੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਲੀਰੋ ਲੀਰ ਕੀਤਾ ਜਾ ਰਿਹਾ। ਮਨੁੱਖੀ ਅਧਿਕਾਰਾਂ ਦੇ ਮਾਪਦੰਡਾਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਸਰਕਾਰ ਨੇ ਪੰਜਾਬ ਰਾਜ ਵਿੱਚ ਲਗਭਗ 27 ਮਿਲੀਅਨ ਲੋਕਾਂ ਲਈ ਇੰਟਰਨੈਟ ਸੇਵਾਵਾਂ ਨੂੰ ਰੋਕ ਕੇ ਬਲੈਕਆਊਟ ਲਾਗੂ ਕਰ ਦਿੱਤੀ ਹੈ। ਉਨ੍ਹਾਂ ਸਿੱਖ ਨੌਜਵਾਨ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੇ ਲਾਪਤਾ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਕਿਹਾ ਹੈ ਕਿ ਭਾਰਤੀ ਅਧਿਕਾਰੀ ਮਨੁੱਖੀ ਅਧਿਕਾਰਾਂ ਦੇ ਰਾਖਿਆਂ ਨੂੰ ਅਪਰਾਧੀ ਬਣਾਉਣ ਅਤੇ ਉਨ੍ਹਾਂ ਦੇ ਜਾਇਜ਼ ਕੰਮ ਨੂੰ ਅੱਤਵਾਦ ਨਾਲ ਜੋੜਨ ਲਈ ਅੱਤਵਾਦ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਕਰ ਰਹੇ ਹਨ ਜੋ ਕਿ ਅੰਤਰਰਾਸ਼ਟਰੀ ਕਨੂੰਨਾਂ ਦੀ ਘੋਰ ਉਲੰਘਣਾ ਹੈ।
ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਆਪ ਖੁਦ ਹੀ ਦਮਨਕਾਰੀ ਕਦਮ ਚੁੱਕ ਰਹੀਆਂ ਹਨ ਅਤੇ ਪੰਜਾਬ ਵਿੱਚ ਸਿੱਖਾਂ ਦੇ ਮੌਲਿਕ ਅਧਿਕਾਰਾਂ ਉਪਰ ਯੋਜਨਾਬੱਧ ਤਰੀਕੇ ਨਾਲ ਡਾਕਾ ਮਾਰਿਆ ਜਾ ਰਿਹਾ ਹੈ। ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਹੈ ਕਿਸੇ ਕਿਸਮ ਦੇ ਮਨੁੱਖੀ ਅਧਿਕਾਰ ਖਤਮ ਕੀਤੇ ਜਾ ਰਹੇ ਹਨ ਕਾਲੇ ਕਨੂੰਨਾ ਤਹਿਤ ਡਰਾਉਣ-ਧਮਕਾਉਣ ਅਤੇ ਤਲਾਸ਼ੀ ਲੈਣ ਦੇ ਸਰਕਾਰੀ ਤੌਰ ਤਰੀਕੇ ਮਨੁੱਖੀ ਅਧਿਕਾਰਾਂ ਦੇ ਨਿਯਮਾਂ ਅਤੇ ਮਰਿਆਦਾਵਾਂ ਦੀ ਘੋਰ ਉਲੰਘਣਾ ਹੈ।