ਜਥੇਦਾਰ ਵੱਲੋਂ ਸੱਦੀ ਵਿਸ਼ੇਸ਼ ਇਕੱਤਰਤਾ ’ਤੇ ਸਿੱਖ ਆਗੂਆਂ ਨੇ ਚੁੱਕੇ ਸਵਾਲ

ਜਥੇਦਾਰ ਵੱਲੋਂ ਸੱਦੀ ਵਿਸ਼ੇਸ਼ ਇਕੱਤਰਤਾ ’ਤੇ ਸਿੱਖ ਆਗੂਆਂ ਨੇ ਚੁੱਕੇ ਸਵਾਲ

ਅੰਮ੍ਰਿਤਸਰ : ਪੰਜਾਬ ਦੇ ਹਾਲਾਤ ਤੇ ਸਿੱਖ ਨੌਜਵਾਨਾਂ ਨਾਲ ਹੋ ਰਹੀਆਂ ਵਧੀਕੀਆਂ ਦੇ ਮਾਮਲੇ ਨੂੰ ਵਿਚਾਰਨ ਵਾਸਤੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 27 ਮਾਰਚ ਨੂੰ ਸੱਦੀ ਵਿਸ਼ੇਸ਼ ਸਾਂਝੀ ਇਕੱਤਰਤਾ ’ਤੇ ਕੁਝ ਸਿੱਖ ਆਗੂਆਂ ਨੇ ਸਵਾਲ ਚੁੱਕੇ ਹਨ। ਇਸ ਸਬੰਧੀ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ ਨੇ ਆਖਿਆ ਕਿ ਜਥੇਦਾਰ ਖੁਦ ਸਰਕਾਰੀ ਸੁਰੱਖਿਆ ਦਸਤਿਆਂ ਦੀ ਸੁਰੱਖਿਆ ਹੇਠ ਹਨ ਅਤੇ ਅਜਿਹੇ ’ਚ ਸਰਕਾਰੀ ਸੁਰੱਖਿਆ ਬਲਾਂ ਵੱਲੋਂ ਸਿੱਖਾਂ ਖ਼ਿਲਾਫ਼ ਕੀਤੇ ਜਾ ਰਹੇ ਅੱਤਿਆਚਾਰ ਦੇ ਮਾਮਲੇ ਨੂੰ ਵਿਚਾਰਨਾ ਸਿਧਾਂਤਕ ਤੇ ਨੈਤਿਕ ਸਵਾਲਾਂ ਦੇ ਘੇਰੇ ’ਚ ਲਿਆਉਂਦਾ ਹੈ।