ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦੀ ਸੱਚਾਈ ਸਾਹਮਣੇ ਆਈ: ਕੰਗ

ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦੀ ਸੱਚਾਈ ਸਾਹਮਣੇ ਆਈ: ਕੰਗ

ਚੰਡੀਗੜ੍ਹ – ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਾਂਗਰਸ ਸਰਕਾਰ ਵੇਲੇ ਪੰਜਾਬ ਦੀਆਂ ਜੇਲ੍ਹਾਂ ’ਚ ਰੱਖ ਕੇ ਉਸ ਨੂੰ ਬਚਾਉਣ ਲਈ ਪੰਜਾਬ ਦੇ ਖਜ਼ਾਨੇ ਦੀ ਹੋਈ ਦੁਰਵਰਤੋਂ ’ਤੇ ਸਵਾਲ ਖੜ੍ਹੇ ਕੀਤੇ ਹਨ। ਸ੍ਰੀ ਕੰਗ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰ ਕੇ ਗੈਂਗਸਟਰਾਂ ਦੀ ਰਾਜਨੀਤਕ ਪੁਸ਼ਤਪਨਾਹੀ ਕਰਨ ਵਾਲਿਆਂ ਦਾ ਸੱਚ ਸਾਹਮਣੇ ਆ ਗਿਆ ਹੈ ਕਿ ਕਿਸ ਤਰ੍ਹਾਂ ਕਾਂਗਰਸ ਸਰਕਾਰ ਨੇ ਮੋਸਟ-ਵਾਂਟਿਡ ਗੈਂਗਸਟਰ ਲਈ ਕਾਨੂੰਨੀ ਮਦਦ ਵੀ ਮੁਹੱਈਆ ਕਰਵਾਈ। ਸ੍ਰੀ ਕੰਗ ਨੇ ਕਿਹਾ ਕਿ ਜੇਲ੍ਹਾਂ ਨੂੰ ਗੈਂਗਸਟਰਾਂ ਲਈ ਸੇਫ਼ ਹਾਊਸ ਬਣਾਉਣ ਵਾਲਿਆਂ ਦਾ ਸੱਚ ਹੁਣ ਸਭ ਦੇ ਸਾਹਮਣੇ ਆ ਚੁੱਕਾ ਹੈ।